350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਹਫ਼ਤਾਵਾਰੀ ਕਥਾ ਅਤੇ ਕੀਰਤਨ ਸਮਾਗਮ ਅੱਜ –  ਕੁਲਵਿੰਦਰ ਸਿੰਘ ਬੈਨੀਪਾਲ 

ਨਿਊਜ਼ ਪੰਜਾਬ

ਲੁਧਿਆਣਾ, 8 ਨਵੰਬਰ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦੀਆਲਾ ਜੀ ਦੀ 350ਵੀਂ ਸਤਾਬਦੀ ਨੂੰ ਸਮਰਪਿਤ ਹਫਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਮਿਤੀ 08 ਦਿਨ ਛਨੀਵਾਰ ਅਤੇ ਮਿਤੀ 09 ਦਿਨ ਐਤਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਛਨੀਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਛਨੀਵਾਰ ਗਿਆਨੀ ਗਿਆਨੀ ਨਿਰਮਲ ਸਿੰਘ ਲੁੱਧਿਆਣੇ ਵਾਲੇ ਸਾਮ 7/15 ਤੋਂ 8/30 ਵਜੈ ਤਕ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਲੜੀ ਵਾਰ ਚੱਲ ਰਹੀ ਕਥਾ ਦੀ ਵਿਆਖਿਆ ਸ੍ਰਵਣ ਕਰਵਾਉਣਗੇ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੀਂ ਸਤਾਬਦੀ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕਰਨਗੇ। ਮਿਤੀ 09 ਦਿਨ ਐਤਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ। ਅਤੇ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ 7/15 ਤੋਂ 8/30 ਵੱਜੇ ਤੱਕ ਪੰਥ ਪ੍ਰਸਿੱਧ ਰਾਗੀ ਭਾਈ ਬਲਕਾਰ ਸਿੰਘ ਲੁੱਧਿਆਣੇ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸਭੀਨਾਂ ਕੀਰਤਨ ਸ੍ਰਵਨ ਕਰਵਾਉਣਗੇ! ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।

——-ਗੁਰਦੁਵਾਰਾ ਸ਼੍ਰੀ ਗੁਰੂ ਸਿਬਾ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1 ਵਿਖ਼ੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

####################

ਹਰ ਇਨਸਾਨ ਖੂਨਦਾਨ ਕਰਨ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਵੇ ‌- ਕੁਲਵਿੰਦਰ ਸਿੰਘ ਬੈਨੀਪਾਲ

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1 ਵਿਖ਼ੇ ਖੂਨ ਦਾਨ ਕਰਦੇ ਹੋਏ ਬਲਜੀਤ ਸਿੰਘ ਸੇਠੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਗੁਰਦੀਪ ਸਿੰਘ ਕਾਲੜਾ ਸਰਬਜੀਤ ਸਿੰਘ ਚਗਰ

ਲੁਧਿਆਣਾ,6 ਨਵੰਬਰ – ਇਨਸਾਨੀਅਤ ਕਦਰਾਂ ਕੀਮਤਾਂ ਤੇ ਪਹਿਰਾ ਦੇਣਾ ਅਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਕਾਰਜਾਂ ਵਿੱਚ ਲਗਾਉਣਾ ਹੀ ਸੱਚੀ ਮਨੁੱਖੀ ਸੇਵਾ ਹੈ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ. ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1,ਨੇੜੇ ਸ. ਆਰ.ਪੀ ਕਲੌਨੀ, ਦੁੱਗਰੀ ਲੁਧਿਆਣਾ ਨੇ

ਗੁਰੂ ਨਾਨਕ ਚੈਰੀਟੇਬਲ ਹਸਪਤਾਲ ਲੁਧਿਆਣਾ ਦੇ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ

ਨਾਲ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਏ ਗਏ ਮਹਾਨ ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਕਰਨ ਉਪਰੰਤ ਇਕੱਤਰ ਹੋਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ! ਉਨ੍ਹਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ, ਜੋ ਕਿ ਕਈ ਕੀਮਤੀ ਮਨੁੱਖੀ ਜਿੰਦਗੀਆਂ ਨੂੰ ਸੁਰੱਖਿਅਤ ਰੱਖਣ ਵਿੱਚ ਸਹਾਈ ਸਿੱਧ ਹੁੰਦਾ ਹੈ! ਇਸ ਲਈ ਹਰ ਇਨਸਾਨ ਨੂੰ ਇੱਕ ਵਲੰਟੀਅਰ ਦੇ ਰੂਪ ਵੱਜੋ ਖੂਨਦਾਨ ਕਰਨ ਵਿੱਚ ਆਪਣੀ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ!ਇਸ ਦੌਰਾਨ ਮਹਾਨ ਖੂਨਦਾਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਗੁਰਦੀਪ ਸਿੰਘ ਕਾਲੜਾ ਨੇ ਆਪਣਾ ਖੂਨਦਾਨ ਭੇਟ ਕਰਕੇ ਕਰਵਾਈ!

ਇਸ ਮੌਕੇ ਕੈਂਪ ਦੇ ਮੁੱਖ ਪ੍ਰਬੰਧਕਾਂ ਸ. ਕੁਲਵਿੰਦਰ ਸਿੰਘ ਬੈਨੀਪਾਲ ਤੇ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੇ ਬਲੱਡ ਬੈਂਕ ਦੇ ਹੈਡ ਸ੍ਰੀ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦੇਦਿਆ ਹੋਇਆ ਕਿਹਾ ਕਿ ਲਗਾਏ ਗਏ ਉਕਤ ਖੂਨਦਾਨ ਕੈਂਪ ਵਿੱਚ 70 ਦੇ ਕਰੀਬ ਖੂਨਦਾਨੀਆਂ ਨੇ ਮਨੁੱਖੀ ਜੀਵਨ ਬਚਾਉਣ ਲਈ ਆਪਣਾ ਖੂਨਦਾਨ ਕੀਤਾ।ਜੋ ਕਿ ਗੁਰੂ ਨਾਨਕ ਚੈਰੀਟੇਬਲ ਹਸਪਤਾਲ ਦੀ ਬਲੱਡ ਟੀਮ ਵੱਲੋ ਇਕੱਤਰ ਕੀਤਾ ਗਿਆ! ਇਸ ਦੌਰਾਨ

ਸ. ਕੁਲਵਿੰਦਰ ਸਿੰਘ ਬੈਨੀਪਾਲ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1,ਵੱਲੋ ਕੈਂਪ ਵਿੱਚ ਪਹੁੰਚਣ ਵਾਲੇ ਸਮੂਹ ਪੰਤਵੰਤੇ ਸੱਜਣਾ, ਖੂਨ ਦਾਨ ਕਰਨ ਵਾਲੇ ਦਾਨੀਆਂ ਤੇ ਬਲੱਡ ਬੈਕ ਦੀ ਟੀਮ ਦੇ ਮੈਬਰਾਂ ਨੂੰ ਵਿਸੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ! ਇਸ ਸਮੇ ਉਨ੍ਹਾਂ ਦੇ ਨਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਹਰਨੇਕ ਸਿੰਘ ਮਨਜੀਤ ਸਿੰਘ ਪਾਇਲ ਗੁਰਚਰਨ ਸਿੰਘ ਹਰਨੇਕ ਸਿੰਘ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਜਗਜੀਵਨ ਸਿੰਘ ਸੋਹਨਪਾਲ ਵੀਰਨਜੀਤ ਸਿੰਘ ਸੋਹਨਪਾਲ ਦਰਸਨ ਸਿੰਘ ਸੋਹਨਪਾਲ ਵਰਿੰਦਰ ਮੋਹਨ ਸਿੰਘ ਜਗਜੀਤ ਸਿੰਘ ਤਰਲੋਕ ਸਿੰਘ ਮਨਿੰਦਰ ਸਿੰਘ ਜਸਵਿੰਦਰ ਸਿੰਘ ਹਰਪਾਲ ਸਿੰਘ ਚਮਨ ਸਿੰਘ ਅਤੇ ਕਰਮ ਸਿੰਘ ਤਜਿੰਦਰ ਸਿੰਘ ਆਦਿ ਹਾਜਰ ਸਨ!