ਨਿਊਜ਼ ਪੰਜਾਬ
ਸਭ ਤੋਂ ਵੱਡਾ ਗੁਣ ਸਹਿਣਸ਼ੀਲਤਾ ਹੈ…..ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਹੀਆ ਵਾਲੇ
*🙏ਸੱਚਖੰਡ ਸ੍ਰੀ ਅੰਮ੍ਰਿਤਸਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਜੀ ਵਿਖੇ ਅੱਜ ਅੰਮ੍ਰਿਤ ਵੇਲੇ ਹੋਇਆਂ ਪਵਿੱਤਰ ਹੁਕਮਨਾਮਾਂ ਸਾਹਿਬ ਜੀ, ਅੰਗ 653 ,9 ਨਵੰਬਰ 2025
ਸਲੋਕੁ ਮ: ੪ ॥
ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥
ਜੋ ਮਨੁੱਖ ਸਤਿਗੁਰੂ ਦੇ ਲੜ ਲੱਗੇ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ ਮਨੋਂ ਤਨੋਂ ਪਰਮ ਪਿਤਾ ਪਰਮਾਤਮਾ ਦੇ ਨਾਮ (ਸਿਮਰਨ) ਵਿਚ ਲੀਨ ਰਹਿੰਦਾ ਹੈ; ਉਹ ਪਰਮਾਤਮਾ ਦਾ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ ਹੈ ਤੇ ਪਰਮਾਤਮਾ ਦੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਪਰਮਾਤਮਾ ਦੇ ਨਾਮ (ਰੂਪ) ਸੁੰਦਰ ਪਦਾਰਥ ਲੱਭ ਕੇ ਉਸ ਦੀ ਚਿੰਤਾ ਦੂਰ ਹੋ ਜਾਂਦੀ ਹੈ ।ਜੇ ਗੁਰੂ ਮਿਲ ਪਏ ਤਾਂ ਪਰਮ ਪਿਤਾ ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ! ਪਰਮ ਪਿਤਾ ਪਰਮਾਤਮਾ ਦੇ ਨਾਮ (ਸਿਮਰਮ) ਵਿਚ ਰੰਗੇ ਜਾਣ ਕਰਕੇ ਪਰਮਾਤਮਾ ਦਾ ਨਾਮ ਹੀ (ਮਨ ਰੂਪੀ) ਪੱਲੇ ਵਿਚ ਉੱਕਰਿਆ ਜਾਂਦਾ ਹੈ ।੧।
ਮ:੪ ॥
*ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥*
ਜੋ ਮਨੁੱਖ ਸਤਿਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫ਼ਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿੱਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ ਜਾਂਦਾ ਹੈ) ਮੁਕਾਲਖ ਖੱਟਦਾ ਹੈ । ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਮੱਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਉਸਨੂੰ ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ ।
*ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥*
ਹੇ ਸੰਤ ਜਨੋਂ! ਪਿਆਰੇ ਮਾਲਕ ਹਰੀ ਪ੍ਰਭੂ ਵਾਹਿਗੁਰੂ ਪਰਮ ਪਿਤਾ ਪਰਮਾਤਮਾ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਰਮ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਪਰਮ ਪਿਤਾ ਪਰਮਾਤਮਾ ਦਾ ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਸਮਝਾ ਰਿਹਾ ਹੈ ਤਾਂ ਜੁ ਚੰਗੇ ਕਰਮ ਕਰਕੇ ਕੇ ਚੰਗੇ ਫਲ ਮਿਲਣ ਦੀ ਆਸ ਕੀਤੀ ਜਾ ਸਕੇ) ।੨।ਪਉੜੀ ॥
ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥*
ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ); ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ । ਹੇ ਨਾਨਕ ਜੀ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ।੨੭।
सलोकु मः ४ ॥
*गुरमुखि अंतरि सांति है मनि तनि नामि समाइ ॥ नामो चितवै नामु पड़ै नामि रहै लिव लाइ ॥ नामु पदारथु पाइआ चिंता गई बिलाइ ॥ सतिगुरि मिलिऐ नामु ऊपजै तिसना भुख सभ जाइ ॥ नानक नामे रतिआ नामो पलै पाइ ॥१॥*
अगर मनुष्य सतिगुरू के सन्मुख है उसके अंदर ठंढ है और वह मन से तन से नाम में लीन रहता है, वह नाम ही चितवता है, नाम ही पढ़ता है और नाम में ही बिरती जोड़े रखता है, नाम (रूपी) सुंदर वस्तु पा के उसकी चिंताएं दूर हो जाती है। यदि गुरू मिल जाए तो नाम (हृदय में) अंकुरित होता है, तृष्णा दूर हो जाती है (माया की) सारी भूख दूर हो जाती है। हे नानक! नाम में रंगे जाने के कारण नाम ही (हृदय रूप) पल्ले में उकर जाता है।1।
मः ४ ॥
सतिगुर पुरखि जि मारिआ भ्रमि भ्रमिआ घरु छोडि गइआ ॥ ओसु पिछै वजै फकड़ी मुहु काला आगै भइआ ॥ ओसु अरलु बरलु मुहहु निकलै नित झगू सुटदा मुआ ॥ किआ होवै किसै ही दै कीतै जां धुरि किरतु ओस दा एहो जेहा पइआ ॥ जिथै ओहु जाइ तिथै ओहु झूठा कूड़ु बोले किसै न भावै ॥ वेखहु भाई वडिआई हरि संतहु सुआमी अपुने की जैसा कोई करै तैसा कोई पावै ॥ एहु ब्रहम बीचारु होवै दरि साचै अगो दे जनु नानकु आखि सुणावै ॥२॥*
जिस मनुष्य को गुरू परमेश्वर ने मारा है (भाव, जिसे रॅब के राह से बिल्कुल ही नफ़रत है) वह भ्रम में भटकता हुआ अपने ठिकाने से हिल जाता है। उसके पीछे लोग फकॅड़ी बजाते हैं और आगे (जहाँ भी जाता है) मुँह कालिख कमाता है। उसके मुँह से निरी बकवास ही निकलती है और वह सदा निंदा करके दुखी होता रहता है। किसी के करने से कुछ होने वाला नहीं है (भाव, कोई उसे सद्बुद्धि नहीं दे सकता), क्योंकि धुर से ही (किए बुरे कर्मों के संस्कारों के तहत अब भी) ऐसी ही (भाव, निंदनीय) कमाई करनी पड़ रही है।वह (मनमुख) जहाँ भी जाता है वहीं झूठा होता है, झूठ बोलता है और किसी को अच्छा नहीं लगता। हे संत जनो! प्यारे मालिक प्रभू की महिमा देखो, कि जैसी कोई कमाई करता है, वैसा ही उसे फल मिलता है। ये सच्ची विचार सच्ची दरगाह में होती है, दास नानक पहले ही तुम्हें ये कह के सुना रहा है (ताकि भले बीज बीज7 के भले फल की आशा की जा सके)पउड़ी ॥
*गुरि सचै बधा थेहु रखवाले गुरि दिते ॥ पूरन होई आस गुर चरणी मन रते ॥ गुरि क्रिपालि बेअंति अवगुण सभि हते ॥ गुरि अपणी किरपा धारि अपणे करि लिते ॥ नानक सद बलिहार जिसु गुर के गुण इते ॥२७॥*
सच्चे सतिगुरू ने (सत्संग रूप) गाँव बसाया है, (उस गाँव के लिए सत्संगी) रखवाले भी सतिगुरू ने ही दिए हैं, जिनके मन गुरू के चरणों में जुड़े हैं, उनकी आस पूरी हो गई है (भाव, तृष्णा मिट गई है); दयालु और बेअंत गुरू ने उनके सारे पाप नाश कर दिए हैं; अपनी मेहर करके सतिगुरू ने उनको अपना बना लिया है। हे नानक! मैं सदा उस सतिगुरू से सदके हूँ, जिसमें इतने गुण हैं।27।
*ਵਾਹਿਗੁਰੂ ਜੀ ਕਾ ਖਾਲਸਾ*
*ਵਾਹਿਗੁਰੂ ਜੀ ਕੀ ਫਤਿਹ*
