ਨਿਊਜ਼ ਪੰਜਾਬ
ਤਰਨ ਤਾਰਨ, 9 ਨਵੰਬਰ, 2025
ਤਰਨ ਤਾਰਨ ਸੀਟ ‘ਤੇ ਹਾਈ ਵੋਲਟੇਜ ਪ੍ਰਚਾਰ ਅੱਜ 9 ਨਵੰਬਰ ਸ਼ਾਮ ਨੂੰ ਖਤਮ ਹੋ ਜਾਵੇਗਾ ਅਤੇ ਵੋਟਿੰਗ 11 ਨਵੰਬਰ ਨੂੰ ਹੋਵੇਗੀ।ਤਰਨ ਤਾਰਨ ਹਲਕੇ ਵਿੱਚ ਚੋਣਾਂ ਦਾ ਮਾਹੌਲ ਗਰਮ ਹੋਇਆ ਪਿਆ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਪੂਰੀ ਤਾਕਤ ਲਗਾ ਦਿੱਤੀ ਹੈ।
ਅਕਾਲੀ ਦਲ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਤਣਾਅ ਕਾਰਨ ਰਾਜਨੀਤਿਕ ਗਰਮੀ ਹੋਰ ਵਧ ਗਈ ਹੈ। ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ ਦੀ ਮੁਅੱਤਲੀ ਨਾਲ ਚੋਣ ਮੈਦਾਨ ਵਿਚ ਨਵਾਂ ਮੋੜ ਆ ਗਿਆ ਹੈ। ਚੋਣ ਕਮਿਸ਼ਨ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਕੜੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਸੁਰੱਖਿਆ ਬਲਾਂ ਨੂੰ ਵੱਡੀ ਗਿਣਤੀ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਜੋ 11 ਨਵੰਬਰ ਨੂੰ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਹੋ ਸਕੇ। ਚੋਣ ਕਮਿਸ਼ਨ ਨੇ ਬਾਹਰੀ ਰਾਜਨੀਤਿਕ ਕਰਮਚਾਰੀਆਂ ਨੂੰ ਹਲਕੇ ਤੋਂ ਬਾਹਰ ਜਾਣ ਦੇ ਆਦੇਸ਼ ਵੀ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ। ਨਤੀਜਿਆਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ, ਜਿਸ ਨਾਲ ਇਹ ਸਪਸ਼ਟ ਹੋ ਜਾਵੇਗਾ ਕਿ ਤਰਨ ਤਾਰਨ ਦੀ ਗੱਦੀ ‘ਤੇ ਕੌਣ ਬੈਠੇਗਾ।
