ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਾਕਿਸਤਾਨ ਤੋਂ ਭਾਰਤ ਪਰਤੇ

ਨਿਊਜ਼ ਪੰਜਾਬ

9 ਨਵੰਬਰ 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਜਥੇ ਸਮੇਤ ਪਾਕਿਸਤਾਨ ਦੀ ਯਾਤਰਾ ਪੂਰੀ ਕਰਕੇ ਅਟਾਰੀ-ਵਾਹਗਾ ਬਾਰਡਰ ਰਾਹੀਂ ਭਾਰਤ ਪਰਤ ਆਏ ਹਨ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਸਮਾਰੋਹ ਵਿੱਚ ਸ਼ਮੂਲੀਅਤ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਗਏ ਸਨ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਅਤੇ ਸਿੱਖ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ‘ਤੇ ਚਲਣ ਦੀ ਅਪੀਲ ਕੀਤੀ।