ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ- ਭੁਪਿੰਦਰ ਸਿੰਘ
********************
ਲੁਧਿਆਣਾ, 9 ਨਵੰਬਰ ( ਆਰ ਐਸ ਖ਼ਾਲਸਾ ) ਉੱਚੇ ਆਦਰਸ਼ਾਂ ਦੇ ਧਾਰਨੀ ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ। ਉਹ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਕਿਧਰੇ ਵੀ ਦੇਖਣ ਨੂੰ ਨਹੀਂ ਮਿਲਦੀ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਲਵਪ੍ਰੀਤ ਸਿੰਘ ਮਲੇਸ਼ੀਆ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,
ਸੁਰਿੰਦਰਪਾਲ ਸਿੰਘ ਭੁਟੀਆਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),,
ਤਰਲੋਚਨ ਸਿੰਘ ਸਾਂਭਰ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!
,
.
