Gold ਨੇ ਉਛਾਲਾ ਖਾਧਾ : ਪੰਜਾਬ ਯੂਨੀਵਰਸਿਟੀ ਬੰਦ – ਵਿਦਿਆਰਥੀਆਂ ਤੇ ਪੁਲਿਸ ਵਿੱਚ ਝੜਪਾਂ : ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਸੁਪਰੀਮ ਕੋਰਟ ਨੇ ਦਿੱਤੇ ਹੁਕਮ
ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ। ਸੋਨਾ 1,300 ਰੁਪਏ ਵਧ ਕੇ 1,25,900 ਰੁਪਏ ਪ੍ਰਤੀ 10 ਗ੍ਰਾਮ ਹੋ ਗਿਆ। ਚਾਂਦੀ ਵੀ 2,460 ਰੁਪਏ ਵਧ ਕੇ 1,55,760 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।-
——-=-ਪੰਜਾਬ ਯੂਨੀਵਰਸਿਟੀ
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ ਬਾਵਜੂਦ ਪੰਜਾਬ ਸਮੇਤ ਹੋਰ ਗੁਆਂਢੀ ਸੂਬਿਆਂ ਤੋਂ ਵਿਦਿਆਰਥੀ, ਕਿਸਾਨ, ਮਜਦੂਰ, ਧਾਰਮਿਕ, ਸਮਾਜਿਕ, ਸਿਆਸੀ ਪਾਰਟੀਆਂ ਦੇ ਆਗੂ ਸਮਰਥਕਾਂ ਸਮੇਤ ਪਹੁੰਚੇ ਹਨ,ਪੰਜਾਬ ਯੂਨੀਵਰਸਿਟੀ ਵਿੱਚ ਮਾਹੌਲ ਤਣਾਅਪੂਰਨ ਹੈ। ਸੈਨੇਟ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੀਯੂ ਬੰਦ’ ਦੇ ਸੱਦੇ ਦੌਰਾਨ ਕੈਂਪਸ ਨੂੰ ਪੁਲੀਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਹਜੂਮ ਨੂੰ ਕਾਬੂ ਕਰਨ ਲਈ ਵਾਧੂ ਪੁਲੀਸ ਬਲ ਸੱਦ ਲਏ ਗਏ ਹਨ। ਪੁਲਿਸ ਨੇ ਬਹੁਤ ਸਾਰੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ, ਪੁਲਿਸ ਨੇ ਲਾਠੀ ਚਾਰਜ਼ ਵੀ ਕੀਤਾ
ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ
ਸੁਪਰੀਮ ਕੋਰਟ ਨੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਕੌਮੀ ਸੁਰੱਖਿਆ ਐਕਟ (NSA) ਤਹਿਤ ਆਪਣੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕਰਦਿਆ ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐੱਨਵੀ ਅੰਜਾਰੀਆ ਦੇ ਬੈਂਚ ਨੇ ਸਿੰਘ ਨੂੰ ਆਪਣੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਨੂੰ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਛੇ ਹਫ਼ਤਿਆਂ ਅੰਦਰ ਫੈਸਲਾ ਲੈਣ ਦੀ ਹਦਾਇਤ ਕੀਤੀ ਹੈ।
——–
ਤਸਵੀਰਾਂ : ਸ਼ੋਸ਼ਲ ਮੀਡੀਆ
