ਦਿੱਲੀ ਕਾਰ ਧਮਾਕੇ ‘ਤੇ PM ਮੋਦੀ  ਨੇ ਹਾਦਸੇ ‘ਤੇ ਜਤਾਇਆ ਦੁੱਖ

ਨਿਊਜ਼ ਪੰਜਾਬ

11 ਨਵੰਬਰ 2025

ਦੇਸ਼ ਦੀ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਏ ਧਮਾਕੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ  X ‘ਤੇ ਪੋਸਟ ਕੀਤੀ ਅਤੇ ਧਮਾਕੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ । ਉਨ੍ਹਾਂ ਨੇ ਕਿਹਾ, “ਅਧਿਕਾਰੀ ਇਸ ਧਮਾਕੇ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੋਰ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਕੀਤੀ।”

ਦਿੱਲੀ ਪੁਲਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਧਮਾਕਾ ਇੱਕ ਖੜ੍ਹੀ ਕਾਰ ਵਿੱਚ ਹੋਇਆ ਸੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ, ਅਤੇ ਆਮ ਵਾਹਨਾਂ ਦੀ ਆਵਾਜਾਈ ਨੂੰ ਸੀਮਤ ਕਰ ਦਿੱਤਾ ਗਿਆ ਹੈ।ਇਸ ਘਟਨਾ ਤੋਂ ਬਾਅਦ ਦਿੱਲੀ, ਮੁੰਬਈ ਅਤੇ ਉੱਤਰ ਪ੍ਰਦੇਸ਼ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ