ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ. ਸ਼ਹੀਦ ਬਾਬਾ ਦੀਪ ਸਿੰਘ ਵਿਖੇ ਕੀਰਤਨ ਸਮਾਗਮ ਆਯੋਜਿਤ

ਪੰਥ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਆਨੰਦਮਈ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ

****************

ਲੁਧਿਆਣਾ, 14 ਨਵੰਬਰ (ਆਰ ਐਸ ਖ਼ਾਲਸਾ ) ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਪ੍ਰਬੰਧਕ ਕਮੇਟੀ ਵੱਲੋ ਬੀਤੀ ਸ਼ਾਮ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਚੌਕ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥਿਆਂ ਦੇ ਨਾਲ ਹਜ਼ਰੀ ਭਰਨ ਲਈ ਪੁੱਜੇ ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੀਆਂ ਬੀਬੀਆਂ ਦੇ ਸ਼ਬਦੀ ਜੱਥੇ, ਸਮੇਤ ਭਾਈ ਦਵਿੰਦਰ ਸਿੰਘ ਖਾਲਸਾ ਸੁਹਾਣੇ ਵਾਲੇ,ਭਾਈ ਸੁਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ, ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਭਾਈ ਜਗਜੀਤ ਸਿੰਘ ਬਬੀਹਾ ਦਿੱਲੀ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਸੰਗਤਾਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ.ਸੁਰਿੰਦਰਪਾਲ ਸਿੰਘ ਬਿੰਦਰਾ,ਜਨਰਲ ਸਕੱਤਰ ਸੁਖਵਿੰਦਰਪਾਲ ਸਿੰਘ ਲਾਲੀ ਤੇ ਸਟੇਜ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਣਾ ਦਿੱਤੀ ਉੱਥੇ ਨਾਲ ਹੀ ਧਰਮ ਦੀ ਰਾਖੀ ਕਰਨ ਅਤੇ ਸ਼ਹਾਦਤ ਦੇ ਸੰਕਲਪ ਨੂੰ ਉਭਾਰਨ ਵਿੱਚ ਆਪਣਾ ਯੋਗਦਾਨ ਪਾਇਆ।ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰਾਂ ਵੱਲੋਂ ਸਾਝੇ ਤੌਰ ਤੇ

ਗੁਰਮਤਿ ਸਮਾਗਮ ਅੰਦਰ ਵਿਸ਼ੇਸ਼ ਤੌਰ ਤੇ ਆਪਣੀ ਹਾਜ਼ਰੀ ਭਰਨ ਲਈ ਪੁੱਜੇ ਗਿਆਨੀ ਰਾਜਦੀਪ ਸਿੰਘ ਜੀ ਗ੍ਰੰਥੀ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਮਾਤਾ ਵਿਪਨਪ੍ਰੀਤ ਕੌਰ ਜੀ,ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਹਰਪਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਭੁੱਲਰ, ਸਰਬਜੀਤ ਸਿੰਘ ਛਾਪਾ ਸਮੇਤ ਪੁੱਜੀਆਂ ਕਈ ਪ੍ਰਮੁੱਖ ਸ਼ਖਸ਼ੀਅਤਾਂ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰ ਸ.ਹਰਪ੍ਰੀਤ ਸਿੰਘ ਰਾਜਧਾਨੀ,ਨਵਪ੍ਰੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਡੰਗ,,ਅਮਰਪਾਲ ਸਿੰਘ,ਜਸਵਿੰਦਰ ਸਿੰਘ ਸੇਠੀ, ਪ੍ਰੀਤੀ ਬਿੰਦਰਾ, ਨੰਨੂ, .ਨਵਪ੍ਰੀਤ ਸਿੰਘ ਬਿੰਦਰਾ,ਸ.ਹਰਵਿੰਦਰਪਾਲ ਸਿੰਘ ਚਾਵਲਾ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।