ਸ਼ੰਭੂ ਬੈਰੀਅਰ ’ਤੇ ਰੋਸ ਧਰਨਾ ਸਮਾਪਤ, ਰਾਜਪੁਰਾ–ਦਿੱਲੀ ਰੋਡ ਕੁਝ ਮਿੰਟਾਂ ਵਿੱਚ ਮੁੜ ਚਾਲੂ

ਨਿਊਜ਼ ਪੰਜਾਬ

14 ਨਵੰਬਰ 2025

ਰਾਜਪੁਰਾ ਅੰਬਾਲਾ ਰੋਡ ’ਤੇ ਸ਼ੰਭੂ ਬੈਰੀਅਰ ’ਤੇ ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਦਿੱਲੀ ਕੂਚ ਐਲਾਨ ਕੀਤਾ ਗਿਆ ਸੀ ਪਰ ਉਹਨਾਂ ਨੂੰ ਹਰਿਆਣਾ ਸਰਕਾਰ ਨੇ ਘੱਗਰ ’ਤੇ ਬੈਰੀਗੇਡ ਲਗਾ ਕੇ ਰੋਕ ਲਿਆ ਅਤੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਆਗੂਆਂ ਨੇ ਸ਼ੰਭੂ ਬੈਰੀਅਰ ’ਤੇ ਰੋਸ ਧਰਨਾ ਦਿੱਤਾ ਅਤੇ ਹੁਣ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ ਹੈ। ਕੁਝ ਮਿੰਟਾਂ ਦੇ ਵਿਚ ਰਾਜਪੁਰਾ ਤੋਂ ਦਿੱਲੀ ਜਾਣ ਵਾਲੀ ਸੜਕ ਫਿਰ ਆਮ ਵਾਂਗ ਚਾਲੂ ਹੋ ਜਾਵੇਗੀ।