ਨਿਊਜ਼ ਪੰਜਾਬ
16 ਨਵੰਬਰ 2025
ਫਿਰੋਜ਼ਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਸੀਨੀਅਰ ਆਰ.ਐੱਸ.ਐੱਸ. (RSS) ਵਰਕਰ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਨੂੰ ਬੀਤੀ ਸ਼ਾਮ ਦੁਕਾਨ ਤੋਂ ਆਪਣੇ ਘਰ ਵਾਪਸ ਜਾ ਰਿਹਾ ਸੀ, ਤਾਂ ਜਿਵੇਂ ਹੀ ਉਹ ਯੂਕੋ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਫਿਰੋਜ਼ਪੁਰ ਸ਼ਹਿਰ ਦੇ ਨੇੜੇ ਪਹੁੰਚਿਆ, ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਆਏ ਅਤੇ ਨਵੀਨ ਕੁਮਾਰ ਦੇ ਸਿਰ ‘ਚ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ।।ਨਵੀਨ ਕੁਮਾਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।
ਉੱਥੇ ਹੀ, ਘਟਨਾ ਦੀ ਸੁਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਹਮਲਾਵਰਾਂ ਨੂੰ ਕਾਬੂ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।
