ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਸਮਾਗਮ

**ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਲਸਾਨੀ ਸ਼ਹਾਦਤ ਤੋ ਸਮੁੱਚੀ ਕੌਮ ਪ੍ਰੇਣਾ ਲਵੇ-ਭੁਪਿੰਦਰ ਸਿੰਘ*

****************

ਲੁਧਿਆਣਾ, 16 ਨਵੰਬਰ (ਆਰ ਐਸ ਖ਼ਾਲਸਾ ) ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ। ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਲਵਪ੍ਰੀਤ ਸਿੰਘ ਮਲੇਸੀਆਂ ਵਾਲਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਂ ਵੱਲੋ ਬਖਸ਼ੇ ਸਿਮਰਨ ਤੇ ਸ਼ਕਤੀ ਦੇ ਸਕੰਲਪ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਵਾਲੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਅਕਾਲ ਪੁਰਖ ਦਾ ਸਿਮਰਨ ਕਰਨ ਦੀ ਪ੍ਰੇਣਾ ਦਿੱਤੀ, ਉੱਥੇ ਨਾਲ ਹੀ ਧਰਮ ਦੀ ਰਾਖੀ ਕਰਨ ਅਤੇ ਸ਼ਹਾਦਤ ਦੇ ਸੰਕਲਪ ਨੂੰ ਉਭਾਰਨ ਵਿੱਚ ਆਪਣਾ ਯੋਗਦਾਨ ਪਾਇਆ ਭਾਈ ਲਵਪ੍ਰੀਤ ਸਿੰਘ ਮਲੇਸੀਆਂ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਨਿੰਰਤਰ ਚਲਾਈ ਜਾ ਰਹੀ ਹਫਤਾਵਾਰੀ ਕੀਰਤਨ ਸਮਾਗਮ ਲੜੀ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦਿਆਂ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।

ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਉਪਦੇਸ਼ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਉਣ ਲਈ ਸਾਨੂੰ ਵੱਧ ਤੋ ਵੱਧ ਭਗਤੀ ਤੇ ਸ਼ਕਤੀ ਦੇ ਸਿਧਾਂਤ ਨਾਲ ਜੁੜਨਾ ਹੋਵੇਗਾ ਤਾਂ ਹੀ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇਗੀ।

ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀਏ ਭਾਈ ਲਵਪ੍ਰੀਤ ਸਿੰਘ ਮਲੇਸੀਆਂ ਤੇ ਉਨ੍ਹਾਂ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।ਇਸ ਦੌਰਾਨ ਸ.ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜੇਸ਼ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦਾ ਕੀਰਤਨੀ ਜੱਥਾ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰੇਗਾ।

ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ,ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਸੁਰਿੰਦਰਪਾਲ ਸਿੰਘ ਭੁਟੀਆਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),,ਤਰਲੋਚਨ ਸਿੰਘ ਸਾਂਭਰ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!