ਨਿਊਜ਼ ਪੰਜਾਬ
17 ਨਵੰਬਰ 2025
ਪੰਜਾਬ ‘ਚ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼ ਪੀਆਰਟੀਸੀ ਅਤੇ ਪਨਬਸ ਠੇਕਾ ਕਾਮਿਆਂ ਵੱਲੋਂ ਅੱਜ ਚੱਕਾ ਜਾਮ ਕੀਤੇ ਜਾਣ ਦਾ ਪ੍ਰੋਗਰਾਮ ਹੈ। ਪੰਜਾਬ ਰੋਡਵੇਜ਼ ਪਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਟਰਾਂਸਪੋਰਟ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ ‘ਚ ਪੰਜਾਬ ਭਰ ‘ਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਹੜਤਾਲ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ।
ਸੰਘਰਸ਼ ਦੇ ਮੁੱਖ ਕਾਰਨ ਅਤੇ ਮੰਗਾਂ
1.ਜਥੇਬੰਦੀ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਨਾਲ-ਨਾਲ, ਪੀ.ਆਰ.ਟੀ.ਸੀ ਦੀਆਂ ਤਨਖਾਹਾਂ ਅੱਜ ਤੱਕ ਜਾਰੀ ਨਹੀਂ ਕੀਤੀਆਂ ਗਈਆਂ ਹਨ।
2. ਸਰਕਾਰ ਅਤੇ ਮੈਨੇਜਮੈਂਟ ਲਗਾਤਾਰ ਵੋਲਵੋ, ਐੱਚ.ਵੀ.ਏ.ਸੀ. (HVAC), ਅਤੇ ਸਧਾਰਨ ਬੱਸਾਂ ਲਈ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਡਰ ਵਾਰ-ਵਾਰ ਲੈ ਕੇ ਆ ਰਹੀ ਹੈ।
3. ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਅਤੇ ਮੈਨੇਜਮੈਂਟ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਤੇ ਵਿਭਾਗਾਂ ਦੀ ਲੁੱਟ ਕਰਵਾਉਣ ਲਈ ਤਿਆਰ ਬਰ-ਤਿਆਰ ਹੋ ਕੇ ਬੈਠੀ ਹੈ। 17 ਨਵੰਬਰ ਨੂੰ ਇਹ ਟੈਂਡਰ ਖੋਲ੍ਹੇ ਜਾ ਸਕਦੇ ਹਨ।
