350 ਵੀਂ ਸ਼ਹੀਦੀ ਸ਼ਤਾਬਦੀ ਦੇ ਸਬੰਧ ‘ਚ ਜਵੱਦੀ ਟਕਸਾਲ ਵਿਖੇ ਵਿਸ਼ੇਸ਼ ਸੈਮੀਨਾਰ ਅੱਜ

ਪ੍ਰਿਤਪਾਲ ਸਿੰਘ ਪਾਲੀ

ਲੁਧਿਆਣਾ,18 ਨਵੰਬਰ – ਦਫਤਰ ਜਵੱਦੀ ਟਕਸਾਲ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਅੱਜ 350 ਵੀਂ ਸ਼ਹੀਦੀ ਸ਼ਤਾਬਦੀ ਦੇ ਸਬੰਧ ‘ਚ ਤੀਜਾ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਉੱਘੇ ਸਿੱਖ ਵਿਦਵਾਨ ਡਾ: ਇੰਦਰਜੀਤ ਸਿੰਘ ਗੋਗੋਆਣੀ ਖਾਲਸਾ ਕਾਲਜ ਅੰਮ੍ਰਿਤਸਰ, ਡਾ: ਸਰਬਜਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਮੁੱਖ ਬੁਲਾਰੇ ਹੋਣਗੇ ਜਦਕਿ ਡਾ: ਸਰਬਜੀਤ ਕੌਰ ਸੰਧਾਵਾਲੀਆ ਇਸ ਸੈਮੀਨਾਰ ਦੀ ਪ੍ਰਧਾਨਗੀ ਕਰਨਗੇ।