ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ 25 ਨਵੰਬਰ ਨੂੰ ਤਲਬ—ਅਕਾਲੀ ਦਲ ਦੀਆਂ ਸ਼ਿਕਾਇਤਾਂ ’ਤੇ ਕਾਰਵਾਈ

ਨਿਊਜ਼ ਪੰਜਾਬ

18 ਨਵੰਬਰ 2025

ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਡੀਜੀਪੀ ਨੂੰ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਤਰਨਤਾਰਨ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਵਰਕਰਾਂ ਵਿਰੁੱਧ ਐਫਆਈਆਰਜ਼ ਦਰਜ ਕਰਨ ਦੀਆਂ ਸ਼ਿਕਾਇਤਾਂ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਚੋਣ ਦੇ ਤਹਿਤ ਹੋਈਆਂ ਸ਼ਿਕਾਇਤਾਂ ਸਬੰਧੀ ਰਿਪਰੋਟ ਮੰਗੀ ਸੀ। ਦੱਸ ਦਈਏ ਕਿ ਪੰਜਾਬ ਦੇ ਡੀਜੀਪੀ ਗੌਰਵ ਯਾਦਵ ’ਤੇ ਗਲਤ ਐਫਆਈਆਰ ਕੀਤੇ ਜਾਣ ਦੇ ਇਲਜ਼ਾਮ ਲੱਗੇ ਸੀ।