ਸਮਰਾਲਾ ਨੇੜੇ ਦਰਦਨਾਕ ਹਾਦਸਾ: ਟਰੱਕ ਦੀ ਟੱਕਰ ਨਾਲ ਮਾਂ ਦੀ ਹੋਈ ਮੌਤ, 9 ਸਾਲਾ ਧੀ ਗੰਭੀਰ ਜਖਮੀ

ਨਿਊਜ਼ ਪੰਜਾਬ

18 ਨਵੰਬਰ 2022

ਪੰਜਾਬ ਦੇ ਜ਼ਿਲ੍ਹਾ ਖੰਨਾ ਅਧੀਨ ਸਮਰਾਲਾ ਦੇ ਨਜ਼ਦੀਕੀ ਪਿੰਡ ਬਰਧਾਲਾਂ ਨੇੜੇ ਸਕੂਟਰੀ ਸਵਾਰ ਮਾਂ, ਧੀ ਨੂੰ ਪਿੱਛੇ ਤੋਂ ਆ ਰਹੇ ਟਰੱਕ ਨੇ ਟੱਕਰ ਮਾਰ ਆਪਣੀ ਚਪੇਟ ਵਿੱਚ ਲੈ ਲਿਆ, ਜਿਸ ਵਿੱਚ ਮਾਂ ਦੀ ਮੌਤ ਹੋ ਗਈ ਅਤੇ ਨੌ ਸਾਲ ਬੱਚੀ ਬੁਰੀ ਤਰ੍ਹਾਂ ਜਖਮੀ ਹੋ ਗਈ। ਮ੍ਰਿਤਕ ਦੀ ਪਛਾਣ ਰਾਜਮੀਤ ਕੌਰ (34) ਵਾਸੀ ਕਰਤਾਰ ਨਗਰ ਖੰਨਾ ਤੇ ਜ਼ਖਮੀ ਦੀ ਪਛਾਣ ਸ੍ਰਿਸ਼ਟੀ ਕੌਰ (9) ਹੋਈ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਬਰਧਾਲਾ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਜਾਂਚ ਵਿੱਚ ਜੁੱਟ ਗਈ।

ਹਾਦਸੇ ਵਿੱਚ ਸਕੂਟਰੀ ਚਾਲਕ ਰਾਜਮੀਤ ਕੌਰ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖਮੀ ਨੌ ਸਾਲਾ ਬੱਚੀ ਨੂੰ ਖੰਨਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਉਹਨਾਂ ਦੱਸਿਆ ਕਿ ਜ਼ਖਮੀ ਨੌ ਸਾਲਾ ਬੱਚੀ ਦੀਆਂ ਦੋਨੋਂ ਲੱਤਾਂ ਟੁੱਟ ਗਈਆਂ ਹਨ। ਬੱਚੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਦੇ 32 ਸੈਕਟਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ।

ਮ੍ਰਿਤਕ ਮਹਿਲਾ ਦੀ ਡੈਡ ਬਾਡੀ ਨੂੰ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਅਤੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਡੈਡ ਬਾਡੀ ਪਰਿਵਾਰਿਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।