ਪ੍ਰਿਤਪਾਲ ਸਿੰਘ ਪਾਲੀ
ਲੁਧਿਆਣਾ, 18 ਨਵੰਬਰ – ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨੌਵੇਂ ਮੁਹੱਲੇ ਦੇ ਸਲੋਕਾਂ ਦਾ ਕੀਰਤਨ ਰੂਪੀ ਗਾਇਨ ਮਿਤੀ 19 ਅਤੇ 20 ਨਵੰਬਰ 2025 ਰਾਤ 8:15 ਤੋਂ 9:30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) E ਬਲਾਕ, ਭਾਈ ਰਣਧੀਰ ਸਿੰਘ ਨਗਰ ਵਿਖੇ ਕਰਵਾਏ ਜਾ ਰਹੇ ਹਨ।
ਜਿਸ ਵਿੱਚ ਭਾਈ ਬਲਪ੍ਰੀਤ ਸਿੰਘ ਜੀ ਲੁਧਿਆਣੇ ਵਾਲੇ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਉਣਗੇ ।ਗੁਰੂ ਕੇ ਲੰਗਰ ਅਤੁੱਟ ਵਰਤਨਗੇ
ਸਾਰੀਆਂ ਸੰਗਤਾਂ ਨੂੰ ਬੇਨਤੀ ਹੈ ਇਹਨਾਂ ਸਮਾਗਮਾਂ ਵਿੱਚ ਹਾਜ਼ਰੀਆਂ ਭਰੋ ਔਰ ਗੁਰੂ ਤੇਗ ਬਹਾਦਰ ਸਾਹਿਬ ਮਹਾਰਾਜ ਜੀ ਦੇ 350 ਸਾਲਾਂ ਸ਼ਤਾਬਦੀ ਨੂੰ ਨੌਵੇਂ ਮਹੱਲੇ ਦੇ ਸਲੋਕਾਂ ਨਾਲ ਕੀਰਤਨ ਰੂਪੀ ਗਾਇਨ ਕਰਕੇ ਮਨਾਉਣ ਦਾ ਯਤਨ ਕਰੀਏ
ਵੱਲੋਂ: ਸਮੂਹ ਸੰਗਤ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ:) ਈ ਬਲਾਕ ਭਾਈ ਰਣਧੀਰ ਸਿੰਘ ਨਗਰ, ਲੁਧਿਆਣਾ। ਫੋਨ: 2457500
