ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਅਮਰੀਕਾ ਤੋਂ ਡਿਪੋਰਟ, ਭਾਰਤ ਲਈ ਵੱਡੀ ਸਫ਼ਲਤਾ 

ਨਿਊਜ ਪੰਜਾਬ

19 ਨਵੰਬਰ2025

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਸਮੇਂ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ ਹੈ। ਅਨਮੋਲ ਕਈ ਹਾਈ-ਪ੍ਰੋਫਾਈਲ ਅਪਰਾਧਿਕ ਮਾਮਲਿਆਂ ਵਿਚ ਦੋਸ਼ੀ ਹੈ। ਅਨਮੋਲ ਬਿਸ਼ਨੋਈ ‘ਤੇ ਐਨਸੀਪੀ ਨੇਤਾ ਬਾਬਾ ਸਿੱਦੀਕੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਆਰੋਪ ਹੈ। ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਅਨਮੋਲ ਦਾ ਨਾਮ ਵੀ ਸਾਹਮਣੇ ਆਇਆ ਸੀ।

ਜਾਣਕਾਰੀ ਮੁਤਾਬਕ ਅਮਰੀਕਾ ਨੇ ਅਨਮੋਲ ਬਿਸ਼ਨੋਈ ਨੂੰ ਡਿਪੋਰਟ ਕਰ ਦਿੱਤਾ ਹੈ। ਇਹ ਕਾਰਵਾਈ 18 ਨਵੰਬਰ 2025 ਨੂੰ ਕੀਤੀ ਗਈ ਹੈ। ਅਨਮੋਲ ਨੂੰ ਭਾਰਤ ਭੇਜਣ ਦਾ ਕਦਮ ਅਮਰੀਕੀ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਓਰਿਟੀ (DHS) ਵੱਲੋਂ ਚੁੱਕਿਆ ਗਿਆ ਕਿਉਂਕਿ ਅਮਰੀਕਾ ਵਿੱਚ ਉਸਦੀ ਅਸਾਇਲਮ ਦੀ ਅਰਜ਼ੀ ਖਾਰਜ ਹੋ ਗਈ ਸੀ। ਬਿਸ਼ਨੋਈ ਜਲਦੀ ਹੀ ਭਾਰਤ ਪਹੁੰਚ ਸਕਦਾ ਹੈ। ਇਸ ਨੂੰ ਭਾਰਤੀ ਸੁਰੱਖਿਆ ਏਜੰਸੀਆਂ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ।12 ਅਕਤੂਬਰ 2024 ਵਿੱਚ ਹੋਏ ਮਹਾਰਾਸ਼ਟਰ ਦੇ ਸਾਬਕਾ ਵਿਧਾਇਕ ਬਾਬਾ ਸਿੱਦੀਕੀ ਦੇ ਕਤਲ ਕੇਸ ਵਿੱਚ ਵੀ ਅਨਮੋਲ ਮੁੱਖ ਸਾਜ਼ਿਸ਼ਕਰਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਇਸ ਕੇਸ ਦੇ ਸ਼ੂਟਰ ਵੀ ਅਨਮੋਲ ਬਿਸ਼ਨੋਈ ਦੇ ਸੰਪਰਕ ਵਿੱਚ ਸਨ।