ਨਗਰ ਕੀਰਤਨ 20 ਨਵੰਬਰ ਸ਼ਾਮ 5 ਵਜੇ ਜੀਐਚਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ ਪੁੱਜੇਗਾ – ਹਰਪ੍ਰੀਤ ਸਿੰਘ ਬੇਦੀ ਵੱਲੋਂ ਸੰਗਤਾਂ ਨੂੰ ਅਪੀਲ 

ਪ੍ਰਿਤਪਾਲ ਸਿੰਘ ਪਾਲੀ

ਲੁਧਿਆਣਾ 19 ਨਵੰਬਰ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਰੀਦਕੋਟ ਤੋਂ ਆਰੰਭ ਹੋਇਆ ਨਗਰ ਕੀਰਤਨ 20 ਨਵੰਬਰ ਸ਼ਾਮ 5 ਵਜੇ ਗੁਰਦੁਆਰਾ ਸਿੰਘ ਸਭਾ ਜੀਐਚਆਈ ਬਲਾਕ ਭਾਈ ਰਣਧੀਰ ਸਿੰਘ ਨਗਰ ਵਿਖੇ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਰਦਾਰ ਹਰਪ੍ਰੀਤ ਸਿੰਘ ਬੇਦੀ ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਬੰਧੀ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆ ਆਖਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਆ ਰਹੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆ ਆਖਣ ਲਈ ਭਾਰੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਆਪਣੇ ਸਤਿਗੁਰੂ ਨੂੰ ਆਪਣੀ ਸ਼ਰਧਾ ਅਤੇ ਅਕੀਦਤ ਭੇਂਟ ਕਰੋ