ਨਿਊਜ਼ ਪੰਜਾਬ
ਲੁਧਿਆਣਾ, 20 ਨਵੰਬਰ – : ਗੁਰਦੁਵਾਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ, ਲੁਧਿਆਣਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਬੰਧੀ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੌਰਾਨ 19 ਨਵੰਬਰ ਬੁੱਧਵਾਰ ਰਾਤ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਜੀ ਦੇ ਜੱਥੇ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ
ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਸ੍ਰ. ਗੁਰਮੀਤ ਸਿੰਘ ਅਨੁਸਾਰ ਅੱਜ 20 ਨਵੰਬਰ ਵੀਰਵਾਰ ਨੂੰ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਜੀ ਰਾਤ 8:00 ਤੋਂ 9:00 ਵਜੇ ਤੱਕ ਅਤੇ ਭਾਈ ਤਰਨਵੀਰ ਸਿੰਘ ਜੀ ਰੱਬੀ (ਲੁਧਿਆਣਾ ਵਾਲੇ) ਰਾਤ 9:00 ਤੋਂ 10:00 ਵਜੇ ਤੱਕ ਗੁਰਬਾਣੀ ਦੇ ਅਨਮੋਲ ਕੀਰਤਨ ਰਾਹੀਂ ਨਿਹਾਲ ਕਰਨਗੇ

