ਨਿਊਜ਼ ਪੰਜਾਬ
20 ਨਵੰਬਰ 2025
ਫਿਰੋਜ਼ਪੁਰ ਦੇ ਪਿੰਡ ਲੋਹਗੜ੍ਹ ਦੇ ਅਗਨੀ ਵੀਰ ਜਵਾਨ ਜਸ਼ਨਪ੍ਰੀਤ ਸਿੰਘ ਝਾਰਖੰਡ ਵਿੱਚ ਟ੍ਰੇਨਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। 21 ਸਾਲ ਦੇ ਜਵਾਨ, ਜੋ ਕਿ ਇਸ ਸਾਲ ਅਪ੍ਰੈਲ ਮਹੀਨੇ ਵਿੱਚ ਭਾਰਤੀ ਸੈਨਾ ਵਿੱਚ ਅਗਨੀਵੀਰ ਜਵਾਨ ਭਰਤੀ ਹੋਇਆ ਸੀ। ਜਸ਼ਨਪ੍ਰੀਤ ਦੀ ਟ੍ਰੇਨਿੰਗ ਅਗਲੇ ਮਹੀਨੇ 12 ਦਸੰਬਰ ਨੂੰ ਖਤਮ ਹੋਣੀ ਸੀ। ਪਰ ਬੀਤੇ ਕੱਲ ਸਵੇਰੇ ਟ੍ਰੇਨਿੰਗ ਕਰਦੇ ਦਿਲ ਦਾ ਦੌਰਾ ਪੈਣ ਕਰ ਮੌਤ ਹੋ ਗਈ। ਜਸ਼ਨਪ੍ਰੀਤ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਘਰ ਵਿੱਚ ਉਸਦੀ ਮਾਂ ਅਤੇ ਇੱਕ ਛੋਟਾ ਭਰਾ ਹੈ। ਜਸ਼ਨਪ੍ਰੀਤ ਦੀ ਮਾਂ ਅਮਰਜੀਤ ਕੌਰ ਨਰੇਗਾ ਮਜ਼ਦੂਰ ਹੈ ਅਤੇ ਭਰਾ ਹਲਵਾਈ ਨਾਲ ਮਜ਼ਦੂਰੀ ਕਰਦਾ ਹੈ।
ਜਸ਼ਨਪ੍ਰੀਤ ਪੰਜਾਬ ਰੈਜੀਮੈਂਟਲ ਸੈਂਟਰ ’ਤੇ ਰੁਟੀਨ ਸਰੀਰਕ ਸਿਖਲਾਈ ਦੌਰਾਨ ਗਰਾਊਂਡ ਦੇ ਚੱਕਰ ਲਾ ਰਿਹਾ ਸੀ। ਇਸ ਦੌਰਾਨ ਉਸ ਨੇ ਸਾਹ ਲੈਣ ਵਿੱਚ ਤਕਲੀਫ ਮਹਿਸੂਸ ਕੀਤੀ। ਸਿਹਤ ਵਿਗੜਨ ਮਗਰੋਂ ਉਸ ਨੂੰ ਮਿਲਟਰੀ ਹਸਪਤਾਲ ਰਾਮਗੜ੍ਹ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
