ਨਿਊਜ਼ ਪੰਜਾਬ
21 ਨਵੰਬਰ 2025
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦੱਸ ਦਈਏ ਕਿ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਨਛੱਤਰ ਸਿੰਘ ਗਿੱਲ ਨੂੰ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਸ਼੍ਰੋਮਣੀ ਅਕਾਲੀ ਦਲ ਦੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੱਲੋਂ ਪਟੀਸ਼ਨ ਦਾਇਰ ਕੀਤੀ ਸੀ। ਜਿਸ ਮਗਰੋਂ ਹਾਈਕੋਰਟ ਵੱਲੋਂ ਫੈਸਲਾ ਸੁਣਾਇਆ ਗਿਆ। ਇਸ ਤੋਂ ਇਲਾਵਾ ਹਾਈਕੋਰਟ ਨੇ ਨਛੱਤਰ ਸਿੰਘ ਗਿੱਲ ਦੀ ਗ੍ਰਿਫਤਾਰੀ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ।
