ਗੁਰੂ ਤੇਗਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਤੇ 350 ਬੀਬੀਆਂ ਵੱਲੋਂ ਕੀਰਤਨ 

ਲੁਧਿਆਣਾ, 21ਨਵੰਬਰ ( ਆਰ.ਐਸ.ਖਾਲਸਾ) ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਣ ਦਾ ਸਾਝਾਂ ਉੱਦਮ ਉਪਰਾਲਾ ਕਰਦਿਆਂ ਹੋਇਆ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ 1 ਦੁੱਗਰੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਬੈਨੀਪਾਲ ਦੀ ਯੋਗ ਅਗਵਾਈ ਹੇਠ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ,ਗੁ. ਸ਼ਹੀਦ ਬਾਬਾ ਦੀਪ ਸਿੰਘ,300 ਸਾਲਾਂ ਸ਼ਹੀਦੀ ਸਮਾਗਮ ਤਾਲਮੇਲ ਕਮੇਟੀ ਤੇ ਯੂਨਾਈਟਿਡ ਸਿੱਖਸ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਇੱਕ ਰਸ “ਅਨਹਦ ਝੁਨਕਾਰ” ਸਮੂਹਿਕ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ

ਸਮਾਗਮ ਇੱਕ ਰਸ ਸਮੂਹਿਕ ਕੀਰਤਨ ਦਰਬਾਰ ” ਅਨਹਦ ਝੁਨਕਾਰ” ਅੰਦਰ 350 ਤੋ ਵੱਧ ਬੀਬੀਆਂ ਨੇ ਸਮੂਹਿਕ ਰੂਪ ਵਿੱਚ ਨੌਵੇ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋ ਉਚਾਰੇ ਨੌਵੇ ਮਹੱਲੇ ਦੇ ਸਲੋਕਾਂ ਦੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ।

ਵੱਡੀ ਗਿਣਤੀ ਵਿੱਚ ਇੱਕਤਰ ਹੋਈਆਂ ਸੰਗਤਾਂ ਦੇ ਨਾਲ ਆਪਣੇ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆ ਜਵੱਦੀ ਟਕਸਾਲ ਦੇ ਮੁੱਖੀ ਸੰਤ ਬਾਬਾ ਅਮੀਰ ਸਿੰਘ ਜੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਬਾਣੀ ਤੇ ਫਲਸਫੇ ਨੂੰ ਸਮਾਜ ਦੇ ਲੋਕਾਂ ਤੱਕ ਵੱਧ ਤੋ ਵੱਧ ਪਹੁੰਚਾਉਣ ਦੀ ਲੋੜ ਹੈ,ਤਾਂ ਹੀ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਮਨਾਈ ਜਾ ਰਹੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮਨਾਉਣੀ ਸਾਰਥਕ ਹੋ ਸਕੇਗੀ।ਇਸ ਦੌਰਾਨ ਇੱਕ ਰਸ ਸਮੂਹਿਕ ਕੀਰਤਨ ਦਰਬਾਰ “ਅਨਹਦ ਝੁਨਕਾਰ” ਸਮਾਗਮ ਦੇ ਕੋਆਰਡੀਨੇਟਰ ਹਰਜੀਤ ਸਿੰਘ ਤੇ ਸ. ਅੰਮ੍ਰਿਤਪਾਲ ਸਿੰਘ ਡਾਇਰੈਕਟਰ ਪੰਜਾਬ ਯੂਨਾਇਟਿਡ ਸਿੱਖਜ਼ਨੇ ਆਪਣੇ ਖੋਜ ਭਰਪੂਰ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਕਿਹਾ ਕਿ ਮੌਜੂਦਾ ਸਮੇਂ ਦੀ ਸਿੱਖ ਫੁੱਲਵਾੜੀ ਤੇ ਬੀਬੀਆਂ ਨੂੰ ਆਪਣੇ ਧਰਮ,ਵਿਰਸੇ ਤੇ ਇਤਿਹਾਸ ਨਾਲ ਜੋੜਨ ਖਾਸ ਕਰਕੇ ਉਨ੍ਹਾਂ ਨੂੰ ਗੁਰੂ ਸਾਹਿਬਾਨ ਵੱਲੋ ਬਖਸ਼ੀ ਗੁਰਬਾਣੀ ਕੀਰਤਨ ਦੀ ਵਿਰਾਸਤੀ ਕਲਾ ਨੂੰ ਸਿਖਾਉਣ ਤੇ ਗਾਇਨ ਕਰਵਾਉਣਦਾ ਕੀਤਾ ਗਿਆ ਉਪਰਾਲਾ ਸਮੁੱਚੀ ਕੌਮ ਲਈ ਪ੍ਰੇਣਨਾ ਦਾ ਸਰੋਤ ਬਣੇਗਾ।ਸਮਾਗਮ ਦੌਰਾਨ ਉਚੇਚੇ ਤੌਰ ਤੇ ਆਪਣੀ ਹਾਜ਼ਰੀ ਭਰਨ ਲਈ ਪੁੱਜੀ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਅਤੇ ਗਿਆਨੀ ਪ੍ਰਣਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ,300 ਸਾਲਾਂ ਸ਼ਹੀਦੀ ਸਮਾਗਮ ਤਾਲਮੇਲ ਕਮੇਟੀ,ਯੂਨਾਈਟਿਡ ਸਿੱਖਜ਼ ਸੰਸਥਾ ਵੱਲੋ ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਇਸਤਰੀ ਸਤਿਸੰਗ ਸਭਾਵਾਂ ਦੇ ਨਿੱਘੇ ਸਹਿਯੋਗ ਨਾਲ ਨਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਗਿਆ ਇੱਕ ਰਸ ਸਮੂਹਿਕ ਕੀਰਤਨ ਦਰਬਾਰ ਅਨਹਦ ਝੁਨਕਾਰ” ਇੱਕ ਵੱਡਾ ਇਤਿਹਾਸਕ ਕਾਰਜ ਹੈ। ਜਿਸ ਲਈ ਅਸੀ ਕੀਰਤਨ ਸਮਾਗਮ ਦੇ ਪ੍ਰਬੰਧਕਾਂ ਦੀ ਸਮੁੱਚੀ ਟੀਮ ਦੇ ਮੈਬਰਾਂ ਨੂੰ ਆਪਣੀ ਦਿਲੀ ਆਸੀਸ ਤੇ ਮੁਬਾਰਕਬਾਦ ਦੇਦੇ ਹਾਂ।ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ -1 ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰਬਾਣੀ ਕੀਰਤਨ ਤਿੰਨ ਚੀਜ਼ਾਂ ਫਲਸਫਾ, ਕਾਵਿ ਰਚਨਾ ਅਤੇ ਸੰਗੀਤ ਦਾ ਇੱਕ ਅਲੌਕਿਕ ਸੁਮੇਲ ਹੈ।ਜੋ ਕਿ ਮਨੁੱਖ ਨੂੰ ਇਕਾਗਰਤਾ, ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦਾ ਹੈ।ਇਸੇ ਗੁਰਬਾਣੀ ਕੀਰਤਨ ਕਰਨ ਦੀ ਪੱਧਤੀ ਨੂੰ ਸਿੱਖ ਬੱਚਿਆਂ ਅੰਦਰ ਉਭਾਰਨ ਦੇ ਲਈ ਯੂਨਾਈਟਿਡ ਸਿੱਖਜ਼ ਵੱਲੋ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਗੁਰਦਵਾਰਿਆਂ ਅੰਦਰ ਚਲਾਈ ਗਈ

ਕੀਰਤਨ ਕਰਨ ਦੀ ਮੁਹਿੰਮ ਦੇ ਤਹਿਤ ਅੱਜ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ ਕੀਰਤਨ ਸਮਾਗਮ ਇੱਕ ਰਸ ਸਮੂਹਿਕ ਕੀਰਤਨ ਦਰਬਾਰ ” ਅਨਹਦ ਝੁਨਕਾਰ” ਅੰਦਰ 350 ਤੋ ਵੱਧ ਬੀਬੀਆਂ ਨੇ ਸਮੂਹਿਕ ਰੂਪ ਵਿੱਚ ਨੌਵੇ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋ ਉਚਰੇ ਨੌਵੇ ਮਹੱਲੇ ਦੇ ਸਲੋਕਾਂ ਦੀ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਇੱਕ ਨਵੇਂ ਇਤਿਹਾਸ ਦੀ ਸਿਰਜਣਾ ਕੀਤੀ ਹੈ।ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੌਮ ਦੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਦੇ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਕਿ ਗੁਰੂ ਨਾਨਕ ਸਾਹਿਬ ਵੱਲੋ ਲਗਾਈ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇ।

ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ -1 ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ,ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਵੱਲੋ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਅਤੇ ਗਿਆਨੀ ਪ੍ਰਣਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ,ਯੂਨਾਈਟਿਡ ਸਿੱਖਜ਼ ਸੰਸਥਾ ਦੇ ਪੰਜਾਬ ਡਾਇਰੈਕਟਰ ਸ.ਅੰਮ੍ਰਿਤਪਾਲ ਸਿੰਘ,ਸ.ਹਰਜੀਤ ਸਿੰਘ, ਬੀਬੀ ਚਰਨਪ੍ਰੀਤ ਕੌਰ ਬੱਬੂ, ਬੀਬੀ ਕਰਤਾਰ ਕੌਰ ਝਾਈ ਜੀ ਸਮੇਤ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੱਲੋ ਸਾਂਝੇ ਰੂਪ ਵਿੱਚ ਕੀਰਤਨ ਕਰਨ ਵਾਲੀਆਂ ਸਮੂਹ ਬੀਬੀਆਂ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਸਮੇ ਉਨ੍ਹਾਂ ਦੇ ਨਾਲ ਯੂਨਾਈਟਿਡ ਸਿੱਖਜ਼ ਸੰਸਥਾ ਦੀ ਬੀਬੀ ਬੀਬੀ ਸਰਬਜੀਤ ਕੌਰ,ਬੀਬੀ ਸੁਮਨਜੀਤ ਕੌਰ,ਬੀਬੀ ਪ੍ਰਮਿੰਦਰ ਕੌਰ,ਬੀਬੀ ਅਮਰਜੀਤ ਕੌਰ, ਬੀਬੀ ਦਵਿੰਦਰ ਕੌਰ,ਬੀਬੀ ਅਜੀਤ ਕੌਰ,ਬੀਬੀ ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।