ਕੁਲਵਿੰਦਰ ਸਿੰਘ ਬੈਨੀਪਾਲ ਵੱਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਹੋਏ ਸਮੂੰਹਕ ਕੀਰਤਨ ਦਰਬਾਰ ਲਈ ਸੰਸਥਾਵਾਂ, ਆਗੂਆਂ ਅਤੇ ਸਮੂੰਹ ਸੰਗਤ ਦਾ ਧੰਨਵਾਦ

ਨਿਊਜ਼ ਪੰਜਾਬ

ਲੁਧਿਆਣਾ, 22 ਨਵੰਬਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ 1 ਦੁੱਗਰੀ ਵਿਖ਼ੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ,

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਸ 1 ਦੁੱਗਰੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਕੁਲਵਿੰਦਰ ਸਿੰਘ ਬੈਨੀਪਾਲ  ਅਤੇ ਸਮੁੱਚੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਨੇ ਜੱਵਦੀ ਟਕਸਾਲ ਦੇ ਮੁੱਖੀ ਸੰਤ ਅਮੀਰ ਸਿੰਘ, ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ, ਗਿਆਨੀ ਪ੍ਰਣਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ, ਗੁ. ਸ਼ਹੀਦ ਬਾਬਾ ਦੀਪ ਸਿੰਘ,300 ਸਾਲਾਂ ਸ਼ਹੀਦੀ ਸਮਾਗਮ ਤਾਲਮੇਲ ਕਮੇਟੀ ਤੇ ਯੂਨਾਈਟਿਡ ਸਿੱਖਸ, ਸ਼ਹੀਦੀ ਸਮਾਗਮ ਤਾਲਮੇਲ ਕਮੇਟੀ, ਵੱਖ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਇਸਤਰੀ ਸਤਿਸੰਗ ਸਭਾਵਾਂ, ਸਮਾਗਮ ਵਿੱਚ ਸ਼ਾਮਲ ਸਮੂੰਹ ਸੰਗਤਾਂ ਦਾ ਧੰਨਵਾਦ ਕੀਤਾ ਹੈ

ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ -1 ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ. ਕੁਲਵਿੰਦਰ ਸਿੰਘ ਬੈਨੀਪਾਲ,ਚੈਅਰਮੈਨ ਬਲਜੀਤ ਸਿੰਘ ਸੇਠੀ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਵੱਲੋ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਜੀ ਅਤੇ ਗਿਆਨੀ ਪ੍ਰਣਾਮ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਪਟਿਆਲਾ ਨੂੰ ਗੁਰੂ ਘਰ ਵੱਲੋਂ ਸਿਰੋਪਾ ਭੇਟ ਕੀਤੇ ਗਏ