ਸੁਰਜੀਤ ਸਿੰਘ
ਲੁਧਿਆਣਾ 22 ਨਵੰਬਰ,ਦਿੱਲੀ ਦੇ ਚਾਂਦਨੀ ਚੌਂਕ ਚ ਤਿਲਕ ਜੰਜੂ ਦੀ ਰੱਖਿਆ ਲਈ ਆਪਣੇ ਸੀਸ ਦਾ ਬਲਿਦਾਨ ਦੇਣ ਵਾਲੇ ਸਤਿਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਲੁਧਿਆਣਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅੱਜ 22 ਨਵੰਬਰ ਨੂੰ ਦੁਪਹਿਰੇ ਆਰੰਭ ਹੋਇਆ ਨਗਰ ਕੀਰਤਨ ਵਿੱਚ ਪੰਜ ਪਿਆਰੇ ਕੇਸਰੀ ਸਾਹਿਬ ਲੈ ਕੇ ਅਗਵਾਈ ਕਰ ਰਹੇ ਹਨ 

ਨਗਰ ਕੀਰਤਨ ਵਿੱਚ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਸ਼ਬਦੀ ਜੱਥੇ, ਸਕੂਲੀ ਬੱਚੇ, ਗਤਕਾ ਪਾਰਟੀਆਂ ਬੈਂਡ ਵਾਜੇ ਅਤੇ ਮੁੱਖ ਸੇਵਾਦਾਰ ਸ੍ਰ. ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਕਾਲੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹਨ



ਨਗਰ ਕੀਰਤਨ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਆਰੰਭ ਹੋ ਕੇ ਰੇਲਵੇ ਸਟੇਸ਼ਨ ਰੋਡ ਚੌਂਕ ਘੰਟਾ ਕਾਰ ਚੋੜਾ ਬਾਜ਼ਾਰ ਚੌੜੀ ਸੜਕ ਚੌਂਕ ਡਿਵੀਜ਼ਨ ਨੰਬਰ ਤਿੰਨ ਚੌਕ ਬਾਬਾ ਥਾਨ ਸਿੰਘ ਗੁਰਦੁਆਰਾ ਛੇਵੀਂ ਪਾਤਸ਼ਾਹੀ ਸੀਐਮਸੀ ਚੌਂਕ ਖੁਡ ਮਹਲਾ ਚੋ ਪੁਰਾਣਾ ਸਿਵਲ ਹਸਪਤਾਲ ਰੋਡ ਬਰਾਊਨ ਰੋਡ ਹੋਇਆ ਗੁਰਦੁਆਰਾ ਕਲਗੀਧਰ ਸਿੰਘ ਸਭਾ ਪਰਾਣਾ ਜੇਲ ਰੋਡ ਤੋਂ ਹੁੰਦਾ ਹੋਇਆ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ ਨਗਰ ਕੀਰਤਨ ਦੇ ਸਾਰੇ ਰੂਟ ਨੂੰ ਗੇਟ ਬਣਾ ਕੇ ਸਜਾਇਆ ਗਿਆ ਹੈ।
