ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ- ਭੁਪਿੰਦਰ ਸਿੰਘ
###################
ਰਣਜੀਤ ਸਿੰਘ ਖ਼ਾਲਸਾ
ਲੁਧਿਆਣਾ, 23 ਨਵੰਬਰ -ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਸਮੁੱਚੀ ਮਨਾਵਤਾ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਤੇ ਧਾਰਮਿਕ ਚਿੰਨ੍ਹਾਂ ਦੀ ਆਜ਼ਾਦੀ ਲਈ ਦਿੱਤੀ ਗਈ ਇੱਕ ਲਾਸਾਨੀ ਸ਼ਹਾਦਤ ਹੈ! ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਮਨੀ ਜਿਊਲਰਜ਼ ਨੇ ਅੱਜ
ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ।ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗੁਰੂ ਤੇਗਬਹਾਦਰ ਸਾਹਿਬ ਜੀ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ! ਜਿਸ ਦੇ ਸਦਕਾ ਅੱਜ ਸਮੁੱਚੀ ਲੋਕਾਈ ਗੁਰੂ ਸਾਹਿਬ ਜੀ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦੀ ਹੈ!

ਇਸ ਦੌਰਾਨ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਰਾਜੇਸ਼ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ
ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਧਰਮ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗਬਹਾਦਰ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ। ਉਹ ਸਮੁੱਚੇ ਵਿਸ਼ਵ ਦੇ ਇਤਿਹਾਸ ਵਿੱਚ ਕਿਧਰੇ ਵੀ ਦੇਖਣ ਨੂੰ ਨਹੀਂ ਮਿਲਦੀ ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਅਗਲੇ ਹਫ਼ਤਾਵਾਰੀ ਸਮਾਗਮ ਵਿੱਚ ਭਾਈ ਕ੍ਰਿਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕਰੇਗਾ। ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮੱਕੜ,ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ,
ਸੁਰਿੰਦਰਪਾਲ ਸਿੰਘ ਭੁਟੀਆਨੀ,ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),,
ਤਰਲੋਚਨ ਸਿੰਘ ਸਾਂਭਰ,ਰਜਿੰਦਰ ਸਿੰਘ ਮਕੱੜ,ਹਰਵਿੰਦਰ ਸਿੰਘ ਬਲਬੀਰ ਕਲਾਥ ਵਾਲੇ, ਕਵੰਲਪ੍ਰੀਤ ਸਿੰਘ ਸਚਦੇਵਾ,ਜਤਿੰਦਰਪਾਲ ਸਿੰਘ ਪ੍ਰਧਾਨ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਨਰਿੰਦਰਪਾਲ ਸਿੰਘ ਕਥੂਰੀਆਂ,ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸਾ਼ਹਦੀਪ ਸਿੰਘ,ਇੰਦਰਪਾਲ ਸਿੰਘ ਕਾਲੜਾ,ਕਮਲਦੀਪ ਸਿੰਘ ਕਾਲੜਾ , ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ , ਜਗਬੀਰ ਸਿੰਘ,ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ ਤੇ ਵਿਸੇਸ਼ ਤੌਰ ਤੇ ਹਾਜਰ ਸਨ!
########
,
.
.
.
