ਨਿਊਜ਼ ਪੰਜਾਬ
25 ਨਵੰਬਰ 2025
ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ, ਦਿੱਲੀ ਦੇ ਸਰਕਾਰੀ ਅਤੇ ਨਿੱਜੀ ਦਫਤਰਾਂ ਦੇ 50 ਫੀਸਦ ਕਰਮਚਾਰੀਆਂ ਨੂੰ ਹੁਣ ਘਰੋਂ ਕੰਮ ਕਰਨਾ ਪਵੇਗਾ। ਦਿੱਲੀ ਸਰਕਾਰ ਨੇ ਸੋਮਵਾਰ ਨੂੰ ਇਸ ਲਈ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਹ ਐਲਾਨ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੁਆਰਾ ਨਿਰਧਾਰਤ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ ਲੈਵਲ 3 ਦੇ ਤਹਿਤ ਕੀਤਾ ਗਿਆ ਹੈ।
ਦਿੱਲੀ ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ GRAP ਦੇ ਤਹਿਤ, ਸਾਰੇ ਸਰਕਾਰੀ ਅਤੇ ਨਿੱਜੀ ਦਫਤਰਾਂ ਨੂੰ 50 ਫੀਸਦ ਕਰਮਚਾਰੀਆਂ ਨਾਲ ਕੰਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਬਾਕੀ 50 ਫੀਸਦ ਕਰਮਚਾਰੀ ਘਰੋਂ ਕੰਮ ਕਰਨਗੇ।
