ਨਿਊਜ਼ ਪੰਜਾਬ
23 ਨਵੰਬਰ, 2025
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਨੇ ਏਆਈਜੀ ਗੁਰਿੰਦਰਬੀਰ ਸਿੰਘ ਸਿੱਧੂ ਅਤੇ ਡੀਐਸਪੀ ਪ੍ਰਿਥੀਪਾਲ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਕੀਤੇ ਗਏ ਇੱਕ ਆਪ੍ਰੇਸ਼ਨ ਦੌਰਾਨ 4 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਵਿੱਚ ਇੱਕ 17 ਸਾਲਾ ਨਾਬਾਲਗ ਵੀ ਸ਼ਾਮਲ ਹੈ, ਜਿਸਦਾ ਪਹਿਲਾਂ ਅਪਰਾਧਿਕ ਇਤਿਹਾਸ ਰਿਹਾ ਹੈ।ਪੁਲਿਸ ਸਟੇਸ਼ਨ ਏਐਨਟੀਐਫ ਐਸਏਐਸ ਨਗਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ ।
