ਨਿਊਜ਼ ਪੰਜਾਬ
26 ਨਵੰਬਰ 2025ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵਿਧਾਨ ਸਭਾ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੀ ਭੂਮਿਕਾ ਨਿਭਾਉਣਗੇ।ਇਤਿਹਾਸ ਵਿੱਚ ਪਹਿਲੀ ਵਾਰ ਸੰਵਿਧਾਨ ਦਿਵਸ ‘ਤੇ ਪੰਜਾਬ ਵਿਧਾਨ ਸਭਾ ਵਿੱਚ ਅਜਿਹਾ ਨਜ਼ਾਰਾ ਦੇਖਣ ਨੂੰ ਮਿਲੇਗਾ, ਜੋ ਇਤਿਹਾਸ ਵਿੱਚ ਦਰਜ ਹੋਵੇਗਾ।
ਮਿਲੀ ਜਾਣਕਾਰੀ ਮੁਤਾਬਿਕ ਸਕੂਲ ਆਫ਼ ਐਮੀਨੈਂਸ, ਘਨੋਰੀ ਕਲਾਂ, ਜ਼ਿਲ੍ਹਾ ਸੰਗਰੂਰ ਦੇ ਹਰਕਮਲ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਦੀ ਭੂਮਿਕਾ ਨਿਭਾਉਣਗੇ। ਇਸ ਲਈ, ਸੰਗਰੂਰ ਜ਼ਿਲ੍ਹੇ ਦੇ ਇਨ੍ਹਾਂ ਵਿਦਿਆਰਥੀਆਂ ਨੂੰ 19 ਨਵੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਵਿਸ਼ੇਸ਼ ਸਿਖਲਾਈ ਦਿੱਤੀ ਗਈ ਸੀ। ਪੰਜਾਬ ਸਰਕਾਰ ਨੇ 26 ਨਵੰਬਰ ਨੂੰ ਸੰਵਿਧਾਨ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਦਿਨ ਦਾ ਵਿਸ਼ੇਸ਼ ਵਿਦਿਆਰਥੀ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚੋਂ ਚੁਣੇ ਗਏ ਵਿਦਿਆਰਥੀਆਂ ਦੁਆਰਾ ਚਲਾਇਆ ਜਾਵੇਗਾ।
