ਨਿਊਜ਼ ਪੰਜਾਬ
ਪਟਿਆਲਾ, 26 ਨਵੰਬਰ 2025
ਜਿਲ੍ਹਾ ਕੋਰਟ ਕੰਪਲੈਕਸ, ਪਟਿਆਲਾ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਜਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ। ਇਹ ਸਮਾਗਮ26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿੱਚ ਅਤੇ ਇਸ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਆਯੋਜਿਤ ਕੀਤਾ ਗਿਆ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਸੰਵਿਧਾਨ ਦੀ ਪ੍ਰਸਤਾਵਨਾ ਦੇ ਪੜ੍ਹਨ ਨਾਲ ਹੋਈ, ਜਿਸ ਤੋਂ ਬਾਅਦ ਜਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਵਿੱਚ ਉਨ੍ਹਾਂ ਨੇ ਦੇਸ਼ ਦੇ ਲੋਕਤੰਤਰੀ ਢਾਂਚੇ ਵਿੱਚ ਸੰਵਿਧਾਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਵਰਗੀਆਂ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਸਾਰੇ ਜੁਡੀਸ਼ੀਅਲ ਅਫ਼ਸਰ ਅਤੇ ਸਟਾਫ ਮੈਂਬਰਾਂ ਨੂੰਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਉਹਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਨਾਗਰਿਕਾਂ ਖਾਸ ਕਰਕੇ ਪਿੱਛੜੇ ਅਤੇ ਸੰਵੇਦਨਸ਼ੀਲ ਵਰਗਾਂ ਵਿੱਚ ਸੰਵਿਧਾਨਕ ਚੇਤਨਾ ਵਧਾਉਣ, ਤਾਂ ਜੋ ਨਿਆਂ ਤੱਕ ਪਹੁੰਚ ਮਜ਼ਬੂਤ ਹੋ ਸਕੇ। ਉਹਨਾਂ ਨੇ ਉਨ੍ਹਾਂ ਨੂੰ ਮਿਸ਼ਨ ਨਸ਼ਾ ਮੁਕਤ ਪੰਜਾਬ ਵਿੱਚ ਸਰਗਰਮ ਭਾਗੀਦਾਰੀ ਕਰਨ ਲਈ ਵੀ ਉਤਸ਼ਾਹਿਤ ਕੀਤਾ, ਜੋਕਿ 06 ਦਸੰਬਰ ਨੂੰ ਸ਼ੁਰੂ ਹੋਣ ਵਾਲੀ ਹੈ ਅਤੇ 06 ਜਨਵਰੀ 2026 ਤੱਕ ਚਲਦੀ ਰਹੇਗੀ। ਇਹ ਪ੍ਰੋਗਰਾਮ ਸੰਵਿਧਾਨ ਨੂੰ ਕਾਇਮ ਰੱਖਣ ਅਤੇ ਸਾਰਿਆਂ ਲਈ ਨਿਆਂ ਯਕੀਨੀ ਬਣਾਉਣ ਵਾਸਤੇ ਸਾਂਝੇ ਤੌਰ ‘ ਤੇ ਕੰਮ ਕਰਨ ਦਾ ਵਚਨ ਲੈ ਕੇ ਸਮਾਪਤ ਹੋਇਆ। ਇਸ ਮੌਕੇ ਪਟਿਆਲਾ ਦੇ ਜਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਅਦਾਲਤ ਪਰੀਸਰ ਵਿੱਚ ਸਮਾਰੋਹਿਕ ਰੁੱਖ ਵੀ ਲਗਾਇਆ ਗਿਆ। ਇਸ ਮੌਕੇ ਤੇ ਜੱਜ ਅਤੇ ਸਟਾਫ਼ ਵੀ ਮੌਜੂਦ ਸਨ।
