ਨਿਊਜ਼ ਪੰਜਾਬ
27 ਨਵੰਬਰ 2025
ਪੰਜਾਬ ਦੇ ਮੋਗਾ ਵਿਚ ਆਮ ਆਦਮੀ ਪਾਰਟੀ ਦੇ ਪਹਿਲੇ ਮੇਅਰ ਚੁਣੇ ਗਏ ਬਲਜੀਤ ਸਿੰਘ ਚਾਨੀ ਵਲੋਂ ਅੱਜ ਤੜਕਸਾਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਖ਼ਬਰ ਸਾਹਮਣੇ ਆਉਣ ਤੋਂ ਤੁਰੰਤ ਬਾਅਦ ਪਾਰਟੀ ਹਾਈਕਮਾਨ ਨੇ ਵੱਡੀ ਕਾਰਵਾਈ ਕਰਦਿਆਂ ਮੇਅਰ ਚਾਨੀ ਨੂੰ ਆਮ ਆਦਮੀ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਜਰਨਲ ਸਕੱਤਰ ਹਰਚਰਨ ਸਿੰਘ ਬਰਸਟ ਨੇ ਪੱਤਰ ਜਾਰੀ ਕਰਦਿਆਂ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸੂਤਰ ਦੱਸਦੇ ਹਨ ਕਿ ਮੋਗਾ ਵਿਖੇ ਇਕ ਮਾਮਲੇ ਵਿਚ ਉਨ੍ਹਾਂ ਦਾ ਨਾਮ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਆਇਆ ਸੀ ਜਿਸ ਮਗਰੋਂ ਉਨ੍ਹਾਂ ਤੋਂ ਅਸਤੀਫਾ ਲਿਆ ਗਿਆ ਹੈ। ਅਜੇ ਤੱਕ ਅਸਤੀਫੇ ਸਬੰਧੀ ਅਧਿਕਾਰਤ ਪੁਸ਼ਟੀ ਨਹੀਂ ਹੋਈ।
