ਨਿਊਜ਼ ਪੰਜਾਬ
27 ਨਵੰਬਰ 2025
ਮੋਗਾ ਦੇ ਪਿੰਡ ਖੋਸਾ ਪਾਂਡੋ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਿੰਡ ਖੋਸਾ ਪਾਂਡੋ ਦਾ ਮੌਜੂਦਾ ਸਰਪੰਚ ਕੁਲਦੀਪ ਸਿੰਘ ਆਪਣੀ ਪੂਰੀ ਪੰਚਾਇਤ ਸਮੇਤ ਦਰਜਨਾਂ ਹੋਰ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਅਕਾਲੀ ਦਲ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਸਮੁੱਚੀ ਪੰਚਾਇਤ ਅਤੇ ਨਗਰ ਦੇ ਪਤਵੰਤਿਆਂ ਦੀ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਸਮੁੱਚੀ ਪੰਚਾਇਤ ਅਤੇ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਿਰੋਪਾਓ ਦੇਖ ਕੇ ਅਕਾਲੀ ਦਲ ਵਿੱਚ ਕਰਵਾਈ ਸ਼ਮੂਲੀਅਤ।ਇਸ ਮੌਕੇ ਪਿੰਡ ਦੇ ਭਰਨੇ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਅਕਾਲੀ ਦਲ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ।
