ਨਿਊਜ਼ ਪੰਜਾਬ
29 ਨਵੰਬਰ 2025
ਕਿਲੋਮੀਟਰ-ਅਧਾਰਤ ਬੱਸ ਸੇਵਾ ਦੇ ਟੈਂਡਰ ਰੱਦ ਕਰਨ ਦੇ ਵਿਰੋਧ ਵਿੱਚ ਜਲੰਧਰ ਵਿਖੇ ਅਸਥਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਨੇ ਵੱਡਾ ਰੂਪ ਧਾਰ ਲਿਆ ਹੈ। ਸਰਕਾਰ ਨੇ ਹੜਤਾਲ ਨੂੰ “ਗੈਰ-ਕਾਨੂੰਨੀ” ਕਰਾਰ ਦਿੰਦਿਆਂ ਇਸ ਵਿੱਚ ਸ਼ਾਮਲ ਸਾਰੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਵਿਭਾਗ ਵੱਲੋਂ ਕਰਮਚਾਰੀਆਂ ਨੂੰ ਭੇਜੇ ਗਏ ਈਮੇਲ ਵਿੱਚ ਦੱਸਿਆ ਗਿਆ ਹੈ ਕਿ ਹੜਤਾਲ ਕਾਰਨ ਸਰਕਾਰ ਨੂੰ ਵਿੱਤੀ ਨੁਕਸਾਨ ਹੋ ਰਿਹਾ ਹੈ, ਇਸ ਲਈ ਰੂਟਾਂ ‘ਤੇ ਬੱਸਾਂ ਨਾ ਚਲਾਉਣ ਲਈ ਉਨ੍ਹਾਂ ‘ਤੇ ਜੁਰਮਾਨਾ ਵੀ ਲਾਇਆ ਜਾ ਰਿਹਾ ਹੈ। ਨਤੀਜੇ ਵਜੋਂ, ਉਨ੍ਹਾਂ ਨੂੰ ਰੂਟ ‘ਤੇ ਬੱਸਾਂ ਨਾ ਚਲਾਉਣ ਲਈ ਜੁਰਮਾਨਾ ਕੀਤਾ ਜਾਂਦਾ ਹੈ ਅਤੇ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਅੱਤਲ ਕਰ ਦਿੱਤਾ ਜਾਂਦਾ ਹੈ।
