ਅਰਦਾਸ ਵਿੱਚ ਬਹੁਤ ਵੱਡੀ ਤਾਕਤ ਹੈ…ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਜੀ 30 ਨਵੰਬਰ 2025

ਨਿਊਜ਼ ਪੰਜਾਬ 

ਅਰਦਾਸ ਵਿੱਚ ਬਹੁਤ ਵੱਡੀ ਤਾਕਤ ਹੈ…ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

Hukamnama ,Sri Darbar Sahib ji, Sri Amritsar Sahib ,Ang –474,30 Nov, 2025

ਸਲੋਕੁ ਮਹਲਾ ੨ ॥

ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥

ਪਦ ਅਰਥ: ਨਾਲੇ = ਚਾਕਰੀ ਦੇ ਨਾਲ, ਭਾਵ, ਚਾਕਰੀ ਭੀ ਕਰੇ ਤੇ ਨਾਲੇ। ਗਾਰਬੁ = (ਸ਼ਬਦ ‘ਗਰਬੁ’ ਤੋਂ ਵਿਸ਼ੇਸ਼ਣ ਹੈ) ਗਰਬ ਵਾਲਾ, ਅਹੰਕਾਰ ਵਾਲਾ, ਅਹੰਕਾਰ-ਭਰਿਆ। ਵਾਦੁ = ਝਗੜਾ। ਸਾਦੁ = ਪ੍ਰਸੰਨਤਾ, ਖ਼ੁਸ਼ੀ। ਆਪੁ = ਆਪਣੇ ਆਪ ਨੂੰ, ਅਪਣੱਤ, ਹਉਮੈ, ਅਹੰਕਾਰ। ਤਾ = ਤਦੋਂ। ਜਿਸ ਨੋ ਲਗਾ = ਜਿਸ ਮਾਲਕ ਦੀ ਸੇਵਾ ਕਰਦਾ ਹੈ। ਤਿਸੁ = ਉਸ ਮਾਲਕ ਨੂੰ। ਲਗਾ ਸੋ = ਸੋ (ਮਨੁੱਖ) ਲੱਗਾ ਹੋਇਆ, ਸੋ ਲੱਗਾ ਹੋਇਆ ਮਨੁੱਖ, ਮਾਲਕ ਦੀ ਸੇਵਾ ਕਰਦਾ ਉਹ ਮਨੁੱਖ।1।

ਅਰਥ: ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।

ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1।

ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥

ਪਦ ਅਰਥ: ਜੀਇ = ਜੀਉ ਵਿਚ; ਜੀ ਵਿਚ, ਮਨ ਵਿਚ। ਮੁਹ ਕਾ ਕਹਿਆ = ਮੂੰਹ ਦਾ ਆਖਿਆ ਹੋਇਆ, ਜ਼ਬਾਨੀ ਆਖਿਆ ਹੋਇਆ ਬਚਨ। ਵਾਉ = ਹਵਾ, ਪੌਣ, ਭਾਵ, ਪੌਣ ਵਾਂਗ ਓਪਰਾ ਓਪਰਾ। ਵੇਖਹੁ ਏਹੁ ਨਿਆਉ = ਇਸ ਇਨਸਾਫ਼ ਨੂੰ ਵੇਖੋ; ਇਹ ਕਿਹੜੀ ਇਨਸਾਫ਼ ਦੀ ਗੱਲ ਹੈ? ਇਹ ਅਚਰਜ ਨਿਆਂ ਦੀ ਗੱਲ ਹੈ।2।

ਅਰਥ: ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ) , (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2।

ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥

ਪਦ ਅਰਥ: ਜੇਹਾ ਜਾਣੈ = ਜਿਹੋ ਜਿਹੀ ਉਸ ਅੰਞਾਣ ਦੀ ਸਮਝ ਹੁੰਦੀ ਹੈ। ਤੇਹੋ ਵਰਤੈ = ਉਹੋ ਜਿਹਾ ਉਹ ਕੰਮ ਕਰਦਾ ਹੈ। ਕੋ = ਕੋਈ ਮਨੁੱਖ। ਨਿਰਜਾਸਿ = ਨਿਰਣਾ ਕਰ ਕੇ, ਪਰਖ ਕਰ ਕੇ। ਸਮਾਵੈ = ਪੈ ਸਕਦੀ ਹੈ, ਸਮਾ ਸਕਦੀ ਹੈ। ਪਾਸਿ = ਲਾਂਭੇ, ਪਾਸੇ, ਵੱਖਰੀ। ਸਾਹਿਬ ਸੇਤੀ = ਮਾਲਕ ਦੇ ਨਾਲ। ਬਣੈ = ਫਬਦੀ ਹੈ। ਕੂੜਿ ਕਮਾਣੈ = ਛਲ ਕੀਤਿਆਂ, ਠੱਗੀ ਦੀ ਕਮਾਈ ਕੀਤਿਆਂ, ਧੋਖੇ ਦਾ ਕੰਮ ਕੀਤਿਆਂ। ਵਿਗਾਸਿ = ਵਿਗਸੀਦਾ ਹੈ, ਅੰਦਰ ਉਮਾਹ ਪੈਦਾ ਹੁੰਦਾ ਹੈ, ਅੰਦਰ ਖਿੜ ਆਉਂਦਾ ਹੈ।3।

ਅਰਥ: ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ, ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ) ।

ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ) ।

ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ।

ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ।3।

ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥

ਪਦ ਅਰਥ: ਵਡਾਰੂ = ਵੱਡਾ ਮਨੁੱਖ, ਆਪਣੇ ਨਾਲੋਂ ਵੱਡਾ ਮਨੁੱਖ।4।

ਅਰਥ: ਅੰਞਾਣ ਨਾਲ ਮਿੱਤਰਤਾ, ਜਾਂ ਆਪਣੇ ਨਾਲੋਂ ਵੱਡੇ ਨਾਲ ਪਿਆਰ = ਇਹ ਇਉਂ ਹਨ ਜਿਵੇਂ ਪਾਣੀ ਵਿਚ ਲੀਕ ਹੈ, ਉਸ ਲੀਕ ਦਾ ਕੋਈ ਨਿਸ਼ਾਨ ਨਹੀਂ ਰਹਿੰਦਾ।4।

ਮਹਲਾ ੨ ॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥

ਪਦ ਅਰਥ: ਇਕ ਅਧ = ਥੋੜਾ ਬਹੁਤਾ, ਕੋਈ ਇਕ ਕੰਮ। ਵੇਰਾਸਿ = ਉਲਟ-ਖ਼ਰਾਬ।5।

ਅਰਥ: ਜੇ ਕੋਈ ਅੰਞਾਣ ਹੋਵੇ ਤੇ ਉਹ ਕੋਈ ਕੰਮ ਕਰੇ, ਉਹ ਕੰਮ ਨੂੰ ਸਿਰੇ ਨਹੀਂ ਚਾੜ੍ਹ ਸਕਦਾ; ਜੇ ਭਲਾ ਉਹ ਕਦੇ ਕੋਈ ਮਾੜਾ-ਮੋਟਾ ਇਕ ਕੰਮ ਕਰ ਭੀ ਲਵੇ, ਤਾਂ ਭੀ ਦੂਜੇ ਕੰਮ ਨੂੰ ਵਿਗਾੜ ਦਏਗਾ।5।

ਪਉੜੀ ॥ ਚਾਕਰੁ ਲਗੈ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥

ਪਦ ਅਰਥ: ਖਸਮੈ ਭਾਇ = ਖਸਮ ਦੀ ਮਰਜ਼ੀ ਅਨੁਸਾਰ, ਆਪਣੇ ਮਾਲਕ ਦੀ ਮਰਜ਼ੀ ਦੇ ਪਿੱਛੇ। ਹੁਰਮਤਿ = ਇੱਜ਼ਤ। ਅਗਲੀ = ਬਹੁਤੀ। ਵਜਹੁ = ਤਨਖ਼ਾਹ, ਰੋਜ਼ੀਨਾ, ਵਜ਼ੀਫਾ। ਗੈਰਤਿ = ਸ਼ਰਮਿੰਦਗੀ। ਅਗਲਾ = ਪਹਿਲਾ, ਜੋ ਪਹਿਲਾਂ ਮਿਲਦਾ ਸੀ। ਮੁਹੇ ਮੁਹਿ = ਮੂੰਹ ਉੱਤੇ, ਭਾਵ, ਸਦਾ ਆਪਣੇ ਮੂੰਹ ਉੱਤੇ। ਪਾਣਾ = ਜੁੱਤੀਆਂ। 22।

ਅਰਥ: ਜੋ ਨੌਕਰ ਆਪਣੇ ਮਾਲਕ ਦੀ ਮਰਜ਼ੀ ਅਨੁਸਾਰ ਤੁਰੇ (ਤਾਂ ਹੀ ਸਮਝੋ, ਕਿ) ਉਹ ਮਾਲਕ ਦੀ ਨੌਕਰੀ ਕਰ ਰਿਹਾ ਹੈ, ਉਸ ਨੂੰ ਇਕ ਤਾਂ ਬੜੀ ਇੱਜ਼ਤ ਮਿਲਦੀ ਹੈ, ਦੂਜੇ ਤਨਖ਼ਾਹ ਭੀ ਮਾਲਕ ਪਾਸੋਂ ਦੂਣੀ ਲੈਂਦਾ ਹੈ।

ਪਰ ਜੇ ਸੇਵਕ ਆਪਣੇ ਮਾਲਕ ਦੀ ਬਰਾਬਰੀ ਕਰਦਾ ਹੈ (ਭਾਵ, ਮਾਲਕ ਨਾਲ ਸਾਵਾਂ ਹੋਣ ਦਾ ਜਤਨ ਕਰਦਾ ਹੈ) , ਉਹ ਮਨ ਵਿਚ ਸ਼ਰਮਿੰਦਗੀ ਹੀ ਉਠਾਂਦਾ ਹੈ, ਆਪਣੀ ਪਹਿਲੀ ਤਨਖ਼ਾਹ ਭੀ ਗਵਾ ਬੈਠਦਾ ਹੈ ਤੇ ਸਦਾ ਮੂੰਹ ਤੇ ਜੁੱਤੀਆਂ ਖਾਂਦਾ ਹੈ।

ਹੇ ਨਾਨਕ! ਜਿਸ ਮਾਲਕ ਦਾ ਦਿੱਤਾ ਖਾਈਏ, ਉਸ ਦੀ ਸਦਾ ਵਡਿਆਈ ਕਰਨੀ ਚਾਹੀਦੀ ਹੈ; ਮਾਲਕ ਉੱਤੇ ਹੁਕਮ ਨਹੀਂ ਕੀਤਾ ਜਾ ਸਕਦਾ, ਉਸ ਦੇ ਅੱਗੇ ਅਰਜ਼ ਕਰਨੀ ਹੀ ਫਬਦੀ ਹੈ।12।

सलोकु महला २ ॥ चाकरु लगै चाकरी नाले गारबु वादु ॥ गला करे घणेरीआ खसम न पाए सादु ॥ आपु गवाइ सेवा करे ता किछु पाए मानु ॥ नानक जिस नो लगा तिसु मिलै लगा सो परवानु ॥१॥

पद्अर्थ: चाकरी नाले = चाकरी के साथ, चाकरी भी करे और। गारबु = (शब्द ‘गर्व’ का विषोशण है) अहंकार वाला, अहंकार भरा। वादु = झगड़ा। सादु = प्रसन्नता, खुशी। आपु = अपने आप को, अहम्, अहंकार। ता = तब। जिस नो लगा = जिस मालिक की सेवा करता है। तिसु = उस मालिक को। लगा सो = सो (मनुष्य) लगा हुआ, मालिक की सेवा में लगा हुआ वह मनुष्य।1।

अर्थ: जो कोई नौकर अपने मालिक की नौकरी भी करे, और साथ-साथ अपने मालिक के आगे आकड़ भरी बातें भी करे और ऐसी बाहरी बातें मालिक के सामने करे, तब वह नौकर मालिक की खुशी हासिल नहीं कर सकता।

मनुष्य अपना आपा मिटा के (मालिक की) सेवा करे तब ही उसको (मालिक के दर से) कुछ आदर मिलता है। तब ही, हे नानक! वह मनुष्य अपने उस मालिक को मिलता है जिसकी सेवा में लगा हुआ है। (अपना आप गवा के सेवा में) लगा हुआ मनुष्य ही (मालिक के दर पर) कबूल होता है।1।

महला २ ॥ जो जीइ होइ सु उगवै मुह का कहिआ वाउ ॥ बीजे बिखु मंगै अम्रितु वेखहु एहु निआउ ॥२॥

पद्अर्थ: जीइ = जी में, मन में। मुह का कहिआ = मुंह का कहा हुआ, जबानी कहे हुए वचन। वाउ = हवा, पवन अर्थात, हवा की तरह ऊपर ऊपर से। वेखहु ऐहु निआउ = इस न्याय को देखो; ये किस न्याय की बात है? ये कैसा न्याय है?।2।

अर्थ: जो कुछ मनुष्य के दिल में होता है वही प्रगट होता है (भाव, जैसी मनुष्य की नीयत होती है वैसे ही उसे फल लगता है), (अगर अंदर नीयत कुछ और हो, तो उसके उलट) मुंह से कह देना व्यर्थ है। ये कैसी आश्चर्य भरी बात है कि मनुष्य बीजता तो जहर है (भाव, नीयत तो विकारों की तरफ है) (पर उसके फल के रूप में) मांगता अमृत है।2।

महला २ ॥ नालि इआणे दोसती कदे न आवै रासि ॥ जेहा जाणै तेहो वरतै वेखहु को निरजासि ॥ वसतू अंदरि वसतु समावै दूजी होवै पासि ॥ साहिब सेती हुकमु न चलै कही बणै अरदासि ॥ कूड़ि कमाणै कूड़ो होवै नानक सिफति विगासि ॥३॥

पद्अर्थ: जेहा जाणै = जैसी उस अंजान की समझ होती है। तेहो वरतै = वैसा ही वह काम करता है। को = कोई मनुष्य। निरजासि = निर्णय करके, परख करके। समावै = पड़ सकती है, समा सकती है। पासि = पासे, अलग। साहिब सेती = मालिक के साथ। बणै = फबती है। कूड़ि कमावै = छल करने से, ठॅगी कमाई करने से, धोखे का काम करने से। विगासि = अंदर उल्लास पैदा होता है, अंदरला खिल आता है।3।

अर्थ: कोई भी मनुष्य परख के देख ले, किसी अंजान से लगाई हुई मित्रता कभी सिरे नहीं चढ़ती, क्योंकि उस अंजान का रवईआ वैसा ही रहता है जैसी उसकी समझ होती है; (इसी तरह उस मूर्ख मन के आगे लगने का कभी कोई लाभ नहीं होता, ये मन अपनी समझ अनुसार विकारों में ही लिए फिरता है)।

किसी एक चीज में कोई और चीज तभी पड़ सकती है अगर उसमें से पहली पड़ी हुई चीज निकाल ली जाए; (इस तरह इस मन को प्रभू की तरफ जोड़ने के लिए जरूरी है कि इसका पहला स्वभाव तबदील किया जाए)।

पति से हूकम किया हुआ कामयाब नहीं हो सकता, उसके आगे तो विनम्रता ही फबती है।

हे नानक! धोखे का काम करने से धोखा ही होता है, (भाव, जितनी देर मनुष्य दुनिया के धंधों में लगा रहता है, तब तक चिंता में ही फसा रहता है, मन) प्रभू की सिफत सालाह करके ही खिड़ाव में आता है, सही मायने में प्रसन्नता पाता है।3।

महला २ ॥ नालि इआणे दोसती वडारू सिउ नेहु ॥ पाणी अंदरि लीक जिउ तिस दा थाउ न थेहु ॥४॥

पद्अर्थ: वडारू = बड़ा मनुष्य, अपने से बड़ा।4।

अर्थ: अंजान से मित्रता व अपने से बड़े के साथ प्यार- ये ऐसे ही हैं जैसे पानी में लकीर, उस लकीर का कोई निशान नहीं रहता।4।

महला २ ॥ होइ इआणा करे कमु आणि न सकै रासि ॥ जे इक अध चंगी करे दूजी भी वेरासि ॥५॥

पद्अर्थ: इक अध = कोई एक काम, थोड़ा बहुत। वेरासि = उलट खराब।5।

अर्थ: अगर कोई अंजान हो और वह कोई काम करे, वह काम सिरे नहीं चढ़ सकता; अगर कोई एक-आध काम वह ठीक कर भी ले तो दूसरे काम को बिगाड़ देगा।5।

पउड़ी ॥ चाकरु लगै चाकरी जे चलै खसमै भाइ ॥ हुरमति तिस नो अगली ओहु वजहु भि दूणा खाइ ॥ खसमै करे बराबरी फिरि गैरति अंदरि पाइ ॥ वजहु गवाए अगला मुहे मुहि पाणा खाइ ॥ जिस दा दिता खावणा तिसु कहीऐ साबासि ॥ नानक हुकमु न चलई नालि खसम चलै अरदासि ॥२२॥

पद्अर्थ: खसमै भाइ = पति की मर्जी के मुताबिक, अपने मालिक की मर्जी के पीछे। हुरमति = इज्जत। अगली = बहुती। वजहु = तनखाह, रोजीना, वजीफा। गैरति = शर्मिंदगी। अगला = पहला, जो पहले मिलता था। मुहे मुहि = मुंह पर, भाव सदा अपने मुंह पर। पाणा = जूतियां।22।

अर्थ: जो नौकर अपने मालिक की मर्जी के मुताबिक चले (तभी समझो, कि) वह मालिक की नौकरी कर रहा है, एक तो उसे बड़ी इज्जत मिलती है, दूसरा तनख्वाह भी मालिक से दोगुनी लेता है।

पर, अगर सेवक अपने मालिक की बराबरी करता है, वह मन में शर्मिंदगी ही उठाता है, अपनी पहली तनख्वाह भी गवा बैठता है और सदा मुंह पर जूतियां खाता है।

हे नानक! जिस मालिक का दिया हुआ खाएं, उसकी सदा उपमा करनी चाहिए; मालिक पर हुकम नहीं किया जा सकता, उसके आगे अर्ज करनी ही फबती है।12।

🙏🙏🙏🙏🙏