ਨਿਊਜ਼ ਪੰਜਾਬ
30 ਨਵੰਬਰ 2025
ਪੰਜਾਬ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਗੱਲਬਾਤ ਦਾ ਸੱਦਾ ਦਿੰਦੇ ਹੋਏ ਟਰਾਂਸਪੋਰਟ ਮੰਤਰੀ ਨਾਲ ਅੱਜ 30 ਨਵੰਬਰ ਨੂੰ ਮੀਟਿੰਗ ਰੱਖੀ ਗਈ ਹੈ। ਜਾਰੀ ਪੱਤਰ ਵਿੱਚ ਯੂਨੀਅਨ ਦੇ 5 ਨੁਮਾਇੰਦਿਆਂ ਨੂੰ ਮੰਤਰੀ ਲਾਲਜੀਤ ਭੁੱਲਰ ਦੀ ਪੱਟੀ ਵਿਖੇ ਰਿਹਾਇਸ਼ ‘ਤੇ ਦੁਪਹਿਰ 12 ਵਜੇ ਪਹੁੰਚਣ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਇਸ ਸਮੇਂ ਪੰਜਾਬ ਰੋਡਵੇਜ਼ ਪਨਬਸ ਪੀਆਰਟੀਸੀ ਯੂਨੀਅਨ ਵੱਲੋਂ ਪੰਜਾਬ ਭਰ ਵਿੱਚ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਹੋਇਆ ਹੈ।
