PRTC-PUNBUS ਬੱਸਾਂ ਦੀ ਹੜਤਾਲ ਜਾਰੀ: ਲਿਖਤੀ ਭਰੋਸੇ ਤੋਂ ਬਿਨਾਂ ਮੁਲਾਜ਼ਮ ਨਹੀਂ ਮੰਨੇ, ਯਾਤਰੀਆਂ ਦੀ ਮੁਸ਼ਕਲ ਵਧੀ

ਨਿਊਜ਼ ਪੰਜਾਬ

1 ਦਸੰਬਰ 2025

ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅਜੇ ਖਤਮ ਨਹੀਂ ਹੋਈ ਹੈ ਜਿਸ ਕਾਰਨ ਆਮ ਲੋਕਾਂ ਨੂੰ ਅਜੇ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪਵੇਗਾ।

ਦਰਅਸਲ ਠੇਕਾ ਮੁਲਾਜ਼ਮਾਂ ਵੱਲੋਂ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਹੜਤਾਲ ਨੂੰ ਖਤਮ ਕਰਨ ਲਈ ਸਹਿਮਤੀ ਬਣੀ ਹੈ ਪਰ ਅਜੇ ਹੜਤਾਲ ਮੁੱਕੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਜਦੋ ਤੱਕ ਉਨ੍ਹਾਂ ਨੂੰ ਲਿਖਤ ਤੌਰ ਤੇ ਮੰਨੀਆਂ ਹੋਈਆਂ ਮੰਗਾਂ ਦਾ ਦਸਤਾਵੇਜ ਨਹੀਂ ਮਿਲ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੂੰ ਜੇਲ੍ਹਾਂ ਚ ਬੰਦ ਕੀਤਾ ਗਿਆ ਹੈ ਉਨ੍ਹਾਂ ਨੂੰ ਰਿਹਾਅ ਵੀ ਕੀਤਾ ਜਾਵੇ।