ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ:ਆਮਦਨ ਤੋਂ ਵੱਧ ਜਾਇਦਾਦ ਮਾਮਲੇ’ਚ ਜੇਲ ਵਿੱਚ ਬੰਦ ਹਨ ਮਜੀਠੀਆ

ਨਿਊਜ਼ ਪੰਜਾਬ

4 ਦਸੰਬਰ 2025

ਪੰਜਾਬ ਦੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।ਫਿਲਹਾਲ ਜੁਡੀਸ਼ੀਅਲ ਰਿਮਾਂਡ ਤਹਿਤ ਮਜੀਠੀਆ ਨਾਭਾ ਦੀ ਜ਼ੇਲ੍ਹ ਵਿਚ ਬੰਦ ਹਨ। ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।