ਨਿਊਜ਼ ਪੰਜਾਬ
4 ਦਸੰਬਰ 2025
ਪੰਜਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 277ਵੇਂ ਦਿਨ ਪੰਜਾਬ ਪੁਲਿਸ ਨੇ 335 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 277 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,078 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1 ਕਿਲੋ ਅਫੀਮ, 5 ਕਿਲੋ ਭੁੱਕੀ, 5040 ਨਸ਼ੀਲੀਆਂ ਗੋਲੀਆਂ ਅਤੇ 12,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪ੍ਰੇਸ਼ਨ ਦੌਰਾਨ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 335 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 356 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
