ਅੰਮ੍ਰਿਤਸਰ-ਪਠਾਨਕੋਟ ਰੋਡ ‘ਤੇ ਹਾਦਸਾ: ਬੱਸ ਤੇ ਟਿੱਪਰ ਦੀ ਭਿਆਨਕ ਟੱਕਰ,ਡਰਾਈਵਰ ਫਰਾਰ,2 ਦੀ ਮੌਤ,ਕਈ ਗੰਭੀਰ ਜ਼ਖਮੀ

ਨਿਊਜ਼ ਪੰਜਾਬ

4 ਦਸੰਬਰ 2025

ਅੰਮ੍ਰਿਤਸਰ-ਪਠਾਨਕੋਟ ਸੜਕ ‘ਤੇ ਕੱਥੂਨੰਗਲ ਨੇੜੇ ਇੱਕ ਬੱਸ ਬੱਜਰੀ ਨਾਲ ਭਰੇ ਟਿੱਪਰ ਟਰੱਕ ਨਾਲ ਟਕਰਾ ਗਈ, ਜਿਸ ਕਾਰਨ 35 ਤੋਂ 40 ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਅਜੇ ਤੱਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਸਪੱਸ਼ਟ ਤੌਰ ‘ਤੇ ਨਹੀਂ ਦੱਸੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਿਕ ਭਿਆਨਕ ਹਾਦਸੇ ’ਚ ਬੱਚੇ ਸਣੇ ਦੋ ਲੋਕਾਂ ਦੀ ਦਰਦਨਾਕ ਮੌਤ ਹੋਈ ਹੈ।

ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ ’ਚ 35 ਤੋਂ 40 ਲੋਕ ਜ਼ਖਮੀ ਹੋਏ ਹਨ ਜਿਨ੍ਹਾਂ ਚੋਂ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਿਸ ਕਾਰਨ ਮੌਤਾਂ ਦੀ ਗਿਣਤੀ ਵੱਧਣ ਦਾ ਖਦਸ਼ਾ ਹੈ। ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਬਟਾਲਾ ਤੋਂ ਅੰਮ੍ਰਿਤਸਰ ਆ ਰਹੀ ਸੀ ਜਦੋਂ ਇਸ ਤੋਂ ਅੱਗੇ ਇੱਕ ਟਿੱਪਰ ਟਰੱਕ ਨੇ ਗੋਪਾਲਪੁਰਾ ਪਿੰਡ ਦੇ ਨੇੜੇ ਅਚਾਨਕ ਯੂ-ਟਰਨ ਲਿਆ, ਜਿਸ ਕਾਰਨ ਤੇਜ਼ ਰਫ਼ਤਾਰ ਬੱਸ ਟਿੱਪਰ ਟਰੱਕ ਨਾਲ ਟਕਰਾ ਗਈ, ਅਤੇ ਡਰਾਈਵਰ ਮੌਕੇ ਤੋਂ ਭੱਜ ਗਿਆ।