ਗੁਰਦੁਵਾਰਾ ਫੇਸ 1 ਦੁੱਗਰੀ ਵਿਖ਼ੇ ਬ੍ਰਹਮ ਬੁੰਗਾ ਦੋਦੜਾ ਸਾਹਿਬ ਦੀਆਂ ਸੰਗਤਾਂ ਵੱਲੋਂ ਕੀਰਤਨ ਸਮਾਗਮ ਕਰਵਾਇਆ – ਕੁਲਵਿੰਦਰ ਸਿੰਘ ਬੈਨੀਪਾਲ 

ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ ਬ੍ਰਹਮ ਬੁੰਗਾ ਦੋਦੜਾ ਸਾਹਿਬ ਦੀਆ ਸੰਗਤਾਂ ਅਤੇ ਗੁਰਦੁਵਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਕੀਰਤਨ ਸਮਾਗਮ ਮਹੀਨੇ ਦੇ ਹਰ ਪਹਿਲੇ ਬੁੱਧਵਾਰ ਕਰਵਾਏ ਜਾਂਦੇ ਹਨ। ਸਮਾਗਮਾਂ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਦੀਆਂ ਹਨ। ਇਸ ਬੁੱਧਵਾਰ ਵੀ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆ ਭਰੀਆਂ ਅਤੇ ਆਪਣਾ ਜੀਵਨ ਸਫਲਾਂ ਕੀਤਾ ਅਤੇ ਨਾਮ ਸਿਮਰਨ ਅਤੇ ਕੀਰਤਨ ਦਾ ਆਨੰਦ ਮਾਣੀਆ।

ਇਸ ਮੌਕੇ ਸੁੱਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਅਤੇ ਇਹ ਸਮਾਗਮ ਹੁਣ ਅਗਲੇ ਮਹੀਨੇ ਜਨਵਰੀ ਮਹੀਨੇ ਦੀ 7 ਤਾਰੀਖ ਦਿਨ ਬੁੱਧਵਾਰ ਨੂੰ ਹੋਣਗੇ।

. ਇਸ ਮੌਕੇ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਕਰਤਾਰ ਸਿੰਘ ਬਰਾੜ ਪਰਮਿੰਦਰ ਸਿੰਘ ਗੁਰਦੀਪ ਸਿੰਘ ਕਾਲੜਾ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਅਮਰਜੀਤ ਸਿੰਘ ਬਲਬੀਰ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਹਰਪਾਲ ਸਿੰਘ ਪਰਮਜੀਤ ਸਿੰਘ ਤਰਲੋਕ ਸਿੰਘ ਸੱਚਦੇਵਾ ਤਰਲੋਕ ਸਿੰਘ ਯਸ਼ਪਾਲ ਸਿੰਘ