ਨਿਊਜ਼ ਪੰਜਾਬ
5 ਦਸੰਬਰ 2025
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦਗੀ ਪੱਤਰਾਂ ਦੀ ਸਕ੍ਰੂਟੀਨੀ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਲਹਿਰਾ ਗਾਗਾ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਜਸਵਿੰਦਰ ਸਿੰਘ, ਸਾਬਕਾ ਸਰਪੰਚ ਪਿੰਡ ਲੇਹਲ ਕਲਾਂ, ਦੇ ਕਾਗਜ਼ ਰੱਦ ਕਰ ਦਿੱਤੇ ਗਏ ਹਨ। ਇਸੇ ਤਰ੍ਹਾਂ, ਬਲਰਾ ਹਲਕੇ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਗੁਰਜੰਟ ਸਿੰਘ ਚੋਟੀਆਂ ਦੇ ਵੀ ਨਾਮਜ਼ਦਗੀ ਪੱਤਰ ਕੈਂਸਲ ਹੋ ਗਏ ਹਨ। ਦੋਵੇਂ ਕਾਗਜ਼ ਰੱਦ ਹੋਣ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਉਮੀਦਵਾਰਾਂ ਵਿੱਚ ਨਿਰਾਸ਼ਾ ਦਾ ਮਾਹੌਲ ਬਣ ਗਿਆ ਹੈ।
