ਡੇਰਾ ਬਾਬਾ ਨਾਨਕ ਬਲਾਕ ਸਮਤੀ ਚੋਣਾਂ: ਡੇਰਾ ਬਾਬਾ ਨਾਨਕ ਦੇ 75 ਵਿੱਚੋਂ 44 ਨਾਮਜ਼ਦਗੀ ਪੱਤਰ ਰੱਦ

ਨਿਊਜ਼ ਪੰਜਾਬ

6 ਦਸੰਬਰ 2025

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਬਲਾਕ ਡੇਰਾ ਬਾਬਾ ਨਾਨਕ ਦੀ ਬਲਾਕ ਸੰਮਤੀ ਮੈਂਬਰਾਂ ਦੀ ਚੋਣ ਲਈ ਬੀਤੇ ਦਿਨ ਵੱਖ-ਵੱਖ ਪਾਰਟੀਆਂ ਦੇ 75 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਸਨ, ਜਿਨ੍ਹਾਂ ਵਿਚੋਂ ਅੱਜ ਪੜਤਾਲ ਦੌਰਾਨ 44 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਪਾਏ ਗਏ ਹਨ।

ਜ਼ਿਕਰਯੋਗ ਹੈ ਕਿ ਹੁਣ ਬਲਾਕ ਡੇਰਾ ਬਾਬਾ ਨਾਨਕ ਦੇ 19 ਜੋਨਾਂ ਵਿਚੋਂ ਸਿਰਫ 5 ਜੋਨਾਂ ਵਿਚ ਹੀ ਉਮੀਦਵਾਰਾਂ ਦਾ ਮੁਕਾਬਲਾ ਹੋ ਸਕਦਾ ਹੈ, ਪਰ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਇਨ੍ਹਾਂ ਵਿਚੋਂ ਵੀ ਕਈ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।