ਨਿਊਜ਼ ਪੰਜਾਬ
6 ਦਸੰਬਰ 2025
ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਪਹਿਲਾ ਹੀ ਮਾਹੌਲ ਬੇਹੱਦ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਮਿਲੀ ਹੈ। ਦੱਸ ਦਈਏ ਕਿ ਬਲਾਕ ਸੰਮਤੀ ਜੋਨ ਥੇ ਬਾਹਮਣਾਂ ਤੋਂ ਅਕਾਲੀ ਦਲ ਦੀ ਉਮੀਦਵਾਰ ਜਸਬੀਰ ਕੌਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ ਜਿੱਤ ਹਾਸਿਲ ਹੋਈ ਹੈ।
14 ਦਸੰਬਰ ਨੂੰ ਵੋਟਿੰਗ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ ਇਸ ਵਾਰ ਈਵੀਐਮ ਦੀ ਥਾਂ ਬੈਲਟ ਪੇਪਰ ਬਾਕਸ ਰਾਹੀਂ ਵੋਟਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ ਅਤੇ 50 ਫ਼ੀਸਦੀ ਸੀਟਾਂ ਔਰਤਾਂ ਲਈ ਐਲਾਨੀਆਂ ਗਈਆਂ ਹਨ।
