ਕਦੀ ਕਿਸੇ ਦਾ ਬੁਰਾ ਨਾ ਸੋਚੋ…ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 7 ਦਸੰਬਰ 20251

ਨਿਊਜ਼ ਪੰਜਾਬ 

ਕਦੀ ਕਿਸੇ ਦਾ ਬੁਰਾ ਨਾ ਸੋਚੋ…ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

Amrit wele da mukhwakh shri Harmandar sahib amritsar sahib ji, Ang-727,07-December-2025

ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

ੴ ਸਤਿਗੁਰ ਪ੍ਰਸਾਦਿ ॥

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ‍ਮ੍ਯ੍ਯਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ {ਪੰਨਾ 727}

ਪਦਅਰਥ: ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ) । ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ। ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ।੧।

ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ। ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ = ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ।ਰਹਾਉ।

ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ। ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ।੨।

ਅਸਮਾਨ = ਅਕਾਸ਼, ਦਸਮ ਦੁਆਰ, ਅੰਤਹਕਰਨ, ਮਨ। ਮ੍ਯ੍ਯਿਾਨੇ = ਮਿਆਨੇ, ਅੰਦਰ। ਲਹੰਗ = ਲੰਘਦਾ ਹੈ, ਵਗਦਾ ਹੈ। ਦਰੀਆ = (ਸਰਬ = ਵਿਆਪਕ ਪ੍ਰਭੂ = ਰੂਪ) ਨਦੀ। ਗੁਸਲ = ਇਸ਼ਨਾਨ। ਕਰਦਨ ਬੂਦ = {ਕਰਦਨੀ ਬੂਦ} ਕਰਨਾ ਚਾਹੀਦਾ ਸੀ। ਫਕਰੁ = ਫ਼ਕੀਰੀ, ਬੰਦਗੀ ਵਾਲਾ ਜੀਵਨ। ਚਸਮੇ = ਐਨਕਾਂ। ਜਹ ਤਹਾ = ਹਰ ਥਾਂ।੩।

ਅਲਾਹ = ਅੱਲਾਹ, ਰੱਬ। ਪਾਕੰ ਪਾਕ = ਪਵਿੱਤਰ ਤੋਂ ਪਵਿੱਤਰ, ਸਭ ਤੋਂ ਪਵਿੱਤਰ। ਸਕ = ਸ਼ੱਕ, ਭਰਮ। ਕਰਉ = ਕਰਉਂ, ਮੈਂ ਕਰਾਂ। ਦੂਸਰ = (ਉਸ ਵਰਗਾ ਕੋਈ ਹੋਰ) ਦੂਜਾ। ਕਰਮੁ = ਬਖ਼ਸ਼ਸ਼। ਕਰੀਮ = ਬਖ਼ਸ਼ਸ਼ ਕਰਨ ਵਾਲਾ। ਉਹੁ = ਉਹ ਪ੍ਰਭੂ। ਸੋਇ = ਉਹ ਮਨੁੱਖ (ਜਿਸ ਉੱਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ) ।੪।

ਅਰਥ: ਹੇ ਭਾਈ! ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧।

ਹੇ ਭਾਈ! ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।੧।ਰਹਾਉ।

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ) , ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ।੨।

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ) , ਉਹ ਹਰ ਥਾਂ ਮੌਜੂਦ ਹੈ।੩।

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ।੪।੧।

तिलंग बाणी भगता की कबीर जी    ੴ सतिगुर प्रसादि ॥ बेद कतेब इफतरा भाई दिल का फिकरु न जाइ ॥ टुकु दमु करारी जउ करहु हाजिर हजूरि खुदाइ ॥१॥ बंदे खोजु दिल हर रोज ना फिरु परेसानी माहि ॥ इह जु दुनीआ सिहरु मेला दसतगीरी नाहि ॥१॥ रहाउ ॥ दरोगु पड़ि पड़ि खुसी होइ बेखबर बादु बकाहि ॥ हकु सचु खालकु खलक मिआने सिआम मूरति नाहि ॥२॥ असमान म्यिाने लहंग दरीआ गुसल करदन बूद ॥ करि फकरु दाइम लाइ चसमे जह तहा मउजूदु ॥३॥ अलाह पाकं पाक है सक करउ जे दूसर होइ ॥ कबीर करमु करीम का उहु करै जानै सोइ ॥४॥१॥ {पन्ना 727}

पद्अर्थ: कतेब = पष्चिमी मतों की धार्मिक पुस्तक (तौरेत, ज़ंबूर, अंजील, कुरान)। इफतरा = (अरबी) मुबालग़ा, बनावट, अस्लियत से बढ़ा चढ़ा के बताई हुई बातें। फिकरु = सहम, अशांति। टुकु = थोड़ी सी। टुकु दमु = पलक भर। करारी = टिकाउ एकाग्रता। जउ = अगर। हाजिर हजूरि = हर जगह मौजूद। खुदाइ = रॅब, परमात्मा।1।

बंदे = हे मनुष्य! परेसानी = घबराहट। सिहरु = जादू, वह जिसकी अस्लियत कुछ और हो पर देखने को कुछ अजीब मन मोहना दिखता हो। मेला = खेल, तमाशा। दसतगीरी = (दसत = हाथ। गीरी = पकड़ना) हाथ पल्ले पड़ने वाली चीज, सदा संभाल के रखने वाली चीज। रहाउ।

दरोगु = झूठ। दरोगु पढ़ि पढ़ि = ये पढ़ के कि वेद झूठे हैं अथवा ये पढ़ के कि कतेब झूठे हैं। होइ = हो के। बेखबर = अन्जान मनुष्य। बादु = झगड़ा, बहस। बकाहि = बोलते हैं। बादु बकाहि = बहस करते हैं। हकु सचु = सदा कायम रहने वाला रॅब। मिआने = में। सिआम मूरति = श्याम मूर्ति, कृष्ण जी की मूर्ति। नाहि = (रॅब) नहीं है।2।

असमान = आकाश, दसम द्वार, अंतहकर्ण, मन। मिआने = मिआने, अंदर। लहंग = लांघता है, गुजरता है, बहता है। दरीआ = (सर्व व्यापक प्रभू = रूप) नदी। गुसल = स्नान। करदन बूद = (करदनी बूद) करना चाहिए था। फकरु = फकीरी, बंदगी वाला जीवन। चसमे = ऐनकें। जह तहा = हर जगह।3।

अलाह = अल्लाह। पाकं पाक = पवित्र से भी पवित्र, सबसे पवित्र। सक = शक, भ्रम। करउ = मैं करूँ। दूसर = (उस जैसा कोई और) दूसरा। करम = बख्शश। करीम = बख्शिश करने वाला। उहु = वह प्रभू। सोइ = वह मनुष्य (जिस पर प्रभू बख्शिश करता है)।4।

अर्थ: हे भाई! (वाद-विवाद की खातिर) वेदों-कतेबों के हवाले दे-दे कर ज्यादा बातें करने से (मनुष्य के अपने) दिल का सहम दूर नहीं होता। (हे भाई!) अगर तुम अपने मन को पलक भर के लिए ही टिकाओ, तो तुम्हें सब में ही बसता ईश्वर दिखेगा (किसी के विरुद्ध तर्क करने की आवश्यक्ता नहीं पड़ेगी)।1।

हे भाई! (अपने ही) दिल को हर वक्त खोज, (बहस मुबाहसे की) घबराहट में ना भटक। ये जगत एक जादू सा है, एक तमाशे जैसा है, (इसमें से इस व्यर्थ के वाद-विवाद से) हाथ-पल्ले पड़ने वाली कोई चीज़ नहीं।1। रहाउ।

बेसमझ लोग ( दूसरे मतों की धर्म-पुस्तकों के बारे में ये) पढ़-पढ़ के (कि इनमें जो लिखा है) झूठ (है), खुश हो-हो के बहस करते हैं। (पर, वे ये नहीं जानते कि) सदा कायम रहने वाला ईश्वर ख़लकत में (भी) बसता है, (ना वह अलग सातवें आसमान पर बैठा है और) ना ही वह परमात्मा कृष्ण की मूर्ति है।2।

(सातवें आसमान में बैठा समझने की जगह, हे भाई!) वह प्रभू-रूप दरिया व अंतहकर्ण में लहरें मार रहा है, तूने उसमें स्नान करना था। सो, हमेशा उसकी बँदगी कर, (ये भक्ति की) ऐनक लगा (के देख), वह हर जगह मौजूद है।3।

ईश्वर सब से पवित्र (हस्ती) है (उससे पवित्र और कोई नहीं है), इस बात पर मैं तब ही शक करूँ, अगर उस ईश्वर जैसा दूसरा और कोई हो। हे कबीर! (इस भेद को) वह मनुष्य ही समझ सकता है जिसको वह समझने के काबिल बनाए। और, ये बख्शिश उस बख्शिश करने वाले के अपने हाथ में है।4।1।

🙏🙏🙏🙏🙏