ਨਿਊਜ਼ ਪੰਜਾਬ
8 ਦਸੰਬਰ 2025
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸਵੇਰੇ 10 ਵਜੇ ਆਰੰਭ ਹੋਣ ਵਾਲੀ ਇਸ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਅਹਿਮ ਪੰਥਕ ਮਾਮਲੇ ਵਿਚਾਰੇ ਜਾਣਗੇ।
