ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ FIR ਤੋਂ ਬਾਅਦ SGPC ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਮੀਟਿੰਗ 11 ਦਸੰਬਰ ਨੂੰ

ਨਿਊਜ਼ ਪੰਜਾਬ

8 ਦਸੰਬਰ 2025

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 11 ਦਸੰਬਰ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਬੀਤੇ ਦਿਨ ਦਰਜ ਕੀਤੀ ਐਫ.ਆਈ.ਆਰ. ਦੇ ਮਾਮਲੇ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 11 ਦਸੰਬਰ 2025 ਨੂੰ ਸਵੇਰੇ 11 ਵਜੇ ਬੁਲਾਈ ਗਈ ਹੈ।

ਉਨ੍ਹਾਂ ਦੱਸਿਆ ਇਕੱਤਰਤਾ ਬਾਰੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਹ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਵੇਗੀ।