ਨਿਊਜ਼ ਪੰਜਾਬ
8 ਦਸੰਬਰ 2025
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਿਕ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਤੋਂ ਬਾਅਦ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ ‘ਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਆਖ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇਹ ਐਲਾਨ ਕੀਤਾ। ਇਸ ਫੈਸਲੇ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਰਣਨੀਤੀ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਦੇ ਚੋਣ ਮੈਦਾਨ ਵਿਚ ਕੁੱਦਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆ ਗਿਆ ਹੈ।
