ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖ਼ੇ 19ਵਾਂ ਕੀਰਤਨ ਸਮਾਗਮ=ਬੈਨੀਪਾਲ 

ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਭਾਈ ਮਤੀ ਦਾਸ ਭਾਈ ਸਤੀ ਦਾਸ ਭਾਈ ਦਿਆਲਾਂ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 19ਵਾਂ ਕੀਰਤਨ ਸਮਾਗਮ ਕਰਵਾਏ ਗਏ । ਇਹ ਜਾਣਕਾਰੀ ਦਿੰਦਿਆਂ ਗੁਰੂਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਗੁਰੂ ਗਿਆਨ ਵਿਹਾਰ ਕੀਰਤਨ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਅਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ। ਜਿਸ ਵਿੱਚ ਪਹਿਲਾ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਗਗਨਦੀਪ ਸਿੰਘ ਅਮਨਦੀਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ । ਸਮਾਗਮ ਦੌਰਾਨ ਗੁਰੂ ਗਿਆਨ ਵਿਹਾਰ ਦੀ ਇਸਤ੍ਰੀ ਸਤਿਸੰਗ ਸਭਾ ਦੀਆ ਬੀਬੀਆਂ ਦੇ ਜਥੈ ਨੇ ਵੀ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਅਦ ਵਿੱਚ ਸੰਤ ਬਾਬਾ ਅਮੀਰ ਸ਼ਿੰਘ ਜੀ ਜਵੱਦੀ ਟਕਸਾਲ ਵਾਲੀਆ ਦੇ ਕੀਰਤਨ ਜੱਥੇ ਨੇ ਕੀਰਤਨ ਅਤੇ ਸ਼ਿਮਰਨ ਨਾਲ ਸੰਗਤ ਨੂੰ ਜੋੜਿਆ। ਗਿਆਨੀ ਗੁਰਵਿੰਦਰ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਗੁਰੂ ਸਾਹਿਬ ਦੀਆਂ ਕੀਤੀਆਂ ਕੁਰਬਾਨੀਆਂ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਭਾਈ ਜਗਤਾਰ ਸਿੰਘ ਖਾਲਸਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਵੀ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਵਾਏ ਅਤੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਉਨਾ ਤੋਂ ਬਾਅਦ ਭਾਈ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਕੀਰਤਨ ਸ੍ਰਵਣ ਕਰਵਾਏ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਗੁਰਦੀਪ ਸਿੰਘ ਕਾਲੜਾ ਉਪਿੰਦਰ ਸਿੰਘ ਚਾਵਲਾ ਹਰਜੀਤ ਸਿੰਘ ਗਾਂਧੀ ਵੱਲੋ ਸਾਝੈ ਤੋਰ ਤੇ ਕੀਰਤਨੀ ਜੱਥੀਆਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।ਅਤੇ ਗੁਰੂ ਗਿਆਨ ਵਿਹਾਰ ਕੀਰਤਨ ਸੇਵਾ ਸੁਸਾਇਟੀ ਦੇ ਵੀਰਾ ਵੇਲੋ ਵੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਕਮੇਟੀ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਗੁਰੂ ਗਿਆਨ ਵਿਹਾਰ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਕਾਲੜਾ ਅਤੇ ਬੀਬੀ ਇੰਦਰਜੀਤ ਕੌਰ ਦਾ ਵੀ ਸਨਮਾਨ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਾਰੀਆ ਆਈਆ ਸੰਗਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹੋ ਜਿਹੇ ਉਪਰਾਲੇ ਹਮੇਸ਼ਾ ਗੁਰੂ ਘਰ ਦੀਆ ਕਮੇਟੀਆਂ ਨੂੰ ਕਰਦੇ ਰਹਿਣਾ ਚਾਹੀਦਾ ਹੈ।ਸਮਾਗਮ ਵਿੱਚ ਸ਼ਾਮਲ ਹੋਏ ਗੁਰੂ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਸੁਖਵਿੰਦਰ ਪਾਲ ਸਿੰਘ ਚਰਨਜੀਤ ਸਿੰਘ ਪਾਇਲ ਮਨਜੀਤ ਸਿੰਘ ਪਾਇਲ ਦਲਜੀਤ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ ਤਰਲੋਕ ਸਿੰਘ ਸਚਦੇਵਾ ਪਰਮਜੀਤ ਸਿੰਘ ਅਮਰਜੀਤ ਸਿੰਘ ਬਲਬੀਰ ਸਿੰਘ ਸੁਰਜੀਤ ਸਿੰਘ ਹਰਜੀਤ ਸਿੰਘ ਗਾਂਧੀ ,ਕੁਲਵੰਤ ਸਿੰਘ, ੳਪਿੰਦਰ ਸਿੰਘ ਚਾਵਲਾ, ਦਰਸਨ ਸਿੰਘ, ਹਰਭਜਨ ਸਿੰਘ, ਇਕਬਾਲ ਸਿੰਘ ਬੀਹਲ ,ਸੁਖਵਿੰਦਰ ਸਿੰਘ, ਹਰਪਾਲ ਸਿੰਘ ਕੋਹਲੀ,ਕੁਲਵੀਰ ਸਿੰਘ ਰੋਮੀ, ਜਗਜੀਤ ਸਿੰਘ ਚੋਪੜਾ ,ਜਗਜੀਤ ਸਿੰਘ ਗੁਰਚਰਨ ਸਿੰਘ ਅਰੁਣ ਕੁਮਾਰ ਥਮਨ, ਸਿਆਮ ਸੁੰਦਰ ਸਿੰਗਲਾ, ਸ੍ਰੀ ਰਾਮ ਭਾਟੀਆ