ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਵਿਦੇਸ਼ੀ ਹੈਂਡਲਰਾਂ ਵਾਲਾ ਸਰਹੱਦੀ ਨਸ਼ਾ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਤਸਕਰ ਗ੍ਰਿਫ਼ਤਾਰ

ਨਿਊਜ਼ ਪੰਜਾਬ

10 ਦਸੰਬਰ 2025

ਅੰਮ੍ਰਿਤਸਰ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਉੱਚ-ਸੰਗਠਿਤ ਸਰਹੱਦੀ ਨਸ਼ਾ ਤਸਕਰੀ ਗਿਰੋਹਾਂ ਨੂੰ ਤਬਾਹ ਕਰ ਦਿੱਤਾ ਗਿਆ ਹੈ। ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ 4.083 ਕਿਲੋਗ੍ਰਾਮ ਮੈਥੈਂਫੇਟਾਮਾਈਨ (ICE) ਅਤੇ 1.032 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਤਿੰਨ ਮੁੱਖ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਨੈੱਟਵਰਕ ਪਾਕਿਸਤਾਨ ’ਚ ਬੈਠੇ ਵਿਦੇਸ਼ੀ ਹੈਂਡਲਰਾਂ ਦੇ ਹੁਕਮਾਂ ’ਤੇ ਵਟਸਐਪ ਅਤੇ ਵਰਚੁਅਲ ਨੰਬਰਾਂ ਰਾਹੀਂ ਚਲਾਇਆ ਜਾ ਰਿਹਾ ਸੀ, ਜਿਨ੍ਹਾਂ ਨੂੰ ਬਾਰ-ਬਾਰ ਬਦਲਿਆ ਜਾਂਦਾ ਸੀ ਤਾਂ ਜੋ ਪੁਲਿਸ ਦੀ ਨਿਗਰਾਨੀ ਤੋਂ ਬਚਿਆ ਜਾ ਸਕੇ।

ਪੁਲਿਸ ਨੇ ਗਿਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਕੀਤੇ ਹਨ, ਜਿਨ੍ਹਾਂ ਵਿੱਚ ਬਲਵਿੰਦਰ ਸਿੰਘ ਬਿੰਦਾ (ਉਮਰ ਕਰੀਬ 25 ਸਾਲ, ਪਿੰਡ ਦਾਉ ਕੇ, ਅੰਮ੍ਰਿਤਸਰ ਰੂਰਲ) — ਜਿਸ ਨੂੰ ਥਾਣਾ ਗੇਟ ਹਕੀਮਾ ਦੀ ਐਸਐਚਓ ਮਨਜੀਤ ਕੌਰ ਦੀ ਟੀਮ ਨੇ ਕਾਬੂ ਕੀਤਾ। ਨਵਤੇਜ ਸਿੰਘ ਜਿਸ ਨੂੰ ਆਪਰੇਸ਼ਨ ਸੈਲ ਇੰਚਾਰਜ ਬਲਵਿੰਦਰ ਸਿੰਘ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ। ਨਵਤੇਜ ਕੁਝ ਸਮਾਂ ਪਹਿਲਾਂ ਦੋਹਾ ਤੇ ਕਤਰ ਵਿੱਚ ਰਹਿ ਕੇ ਵਾਪਸ ਭਾਰਤ ਆਇਆ ਸੀ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ’ਚ ਸੀ।