ਨਿਊਜ਼ ਪੰਜਾਬ
12 ਦਸੰਬਰ,2025
ਅੱਜ ਸਵੇਰੇ ਮਹਾਰਾਸ਼ਟਰ ਦੇ ਲਾਤੂਰ ਵਿਚ ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਆਖਰੀ ਸਾਹ ਲਿਆ। ਉਹ 90 ਸਾਲ ਦੇ ਸਨ ਅਤੇ ਸਵੇਰੇ 6:30 ਵਜੇ ਦੇ ਕਰੀਬ ਲਾਤੂਰ ਸਥਿਤ ਆਪਣੇ ਘਰ ਵਿਚ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਘਰ ਵਿਚ ਹੀ ਚੱਲ ਰਿਹਾ ਸੀ। ਉਨ੍ਹਾਂ ਦਾ ਪੂਰਾ ਨਾਮ ਸ਼ਿਵਰਾਜ ਪਾਟਿਲ ਚਕੁਰਕਰ ਸੀ। ਉਨ੍ਹਾਂ ਨੇ ਲੋਕ ਸਭਾ ਦੇ ਸਪੀਕਰ ਅਤੇ ਵੱਖ-ਵੱਖ ਕੇਂਦਰੀ ਮੰਤਰੀਆਂ ਦੇ ਅਹੁਦੇ ਸੰਭਾਲੇ। ਸ਼ਿਵਰਾਜ ਪਾਟਿਲ ਨੇ ਆਪਣੇ ਰਾਜਨੀਤਕ ਜੀਵਨ ਵਿਚ ਕਈ ਵੱਕਾਰੀ ਅਹੁਦਿਆਂ ‘ਤੇ ਕੰਮ ਕੀਤਾ।
