ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਧਮਕੀ,ਪੁਲਿਸ ਨੇ ਜਾਂਚ ਤੇ ਚੌਕਸੀ ਵਧਾਈ

ਨਿਊਜ਼ ਪੰਜਾਬ

12 ਸਤੰਬਰ 2025

ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਸਕੂਲਾਂ ਨੂੰ ਸ਼ੱਕੀ ਈਮੇਲ ਆਈ ਹੈ ਜਿਸ ’ਤੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਈਮੇਲ ਤੋਂ ਬਾਅਦ ਸਕੂਲਾਂ ’ਚ ਹੜਕੰਪ ਮਚ ਗਿਆ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ ਸਕੂਲਾਂ ਨੂੰ ਇੱਕ ਸ਼ੱਕੀ ਈਮੇਲ ਮਿਲੀ ਹੈ। ਹਰੇਕ ਸਕੂਲ ਵਿੱਚ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਹੈ ਅਤੇ ਟੀਮ ਵੱਲੋਂ ਜਾਂਚਾਂ ਚੱਲ ਰਹੀਆਂ ਹਨ। ਸਾਈਬਰ ਪੁਲਿਸ ਸਟੇਸ਼ਨ ਮੇਲ ਦੇ ਸਰੋਤ ਦਾ ਪਤਾ ਲਗਾ ਰਿਹਾ ਹੈ। ਪਿਛਲੇ ਸਮੇਂ ਵਿੱਚ, ਕੁਝ ਵਿਦਿਆਰਥੀਆਂ ਨੂੰ ਅਜਿਹੀ ਸ਼ਰਾਰਤ ਲਈ ਜ਼ਿੰਮੇਵਾਰ ਪਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ, ਪੁਲਿਸ ਡਿਊਟੀ ‘ਤੇ ਹੈ ਅਤੇ ਪੂਰੀ ਤਰ੍ਹਾਂ ਚੌਕਸ ਹੈ।